ਲਾਹੌਰ/ਬਿਊਰੋ ਨਿਊਜ਼- ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਹੜ੍ਹਾਂ ਕਾਰਨ ਪਿਛਲੇ 24 ਘੰਟਿਆਂ ਵਿੱਚ 17 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਸੈਂਕੜੇ ਪਿੰਡ ਪਾਣੀ ਵਿੱਚ ਘਿਰ ਗਏ ਹਨ। ਸਤਲੁਜ, ਰਾਵੀ ਅਤੇ ਚਨਾਬ ਦਰਿਆਵਾਂ ਵਿੱਚ ਆਏ ਭਿਆਨਕ ਹੜ੍ਹਾਂ ਨੇ 13 ਕਰੋੜ ਤੋਂ ਵੱਧ ਲੋਕਾਂ ਵਾਲੇ ਇਸ ਸੂਬੇ ’ਚ ਜਨਜੀਵਨ ਪ੍ਰਭਾਵਿਤ ਕੀਤਾ ਹੈ।
ਪਾਕਿਸਤਾਨ ਦੇ ਅਧਿਕਾਰੀਆਂ ਵਲੋਂ ਕਿਹਾ ਜਾ ਰਿਹਾ ਹੈ ਕਿ ਤਿੰਨਾਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਉੱਚਾ ਹੋਣ ਦਾ ਕਾਰਨ ਭਾਰੀ ਮੀਂਹ ਦੇ ਨਾਲ-ਨਾਲ ਭਾਰਤ ਵੱਲੋਂ ਡੈਮਾਂ ਤੋਂ ਛੱਡਿਆ ਗਿਆ ਵਾਧੂ ਪਾਣੀ ਵੀ ਹੈ। ਪਾਕਿਸਤਾਨ ਦੇ ਮੰਤਰੀ ਅਹਿਸਾਨ ਇਕਬਾਲ ਨੇ ਭਾਰਤ ’ਤੇ ਬੇਕਾਬੂ ਤਰੀਕੇ ਨਾਲ ਪਾਣੀ ਛੱਡਣ ਦਾ ਆਰੋਪ ਲਗਾਇਆ ਹੈ।
ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਜਿਸ ਨਾਲ ਸਰਹੱਦ ਦੇ ਦੋਵੇਂ ਪਾਸੇ ਸਹਿਯੋਗ ਨਾਲ ਹੀ ਨਜਿੱਠਿਆ ਜਾ ਸਕਦਾ ਹੈ।

