Main News News

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ

ਅੰਮ੍ਰਿਤਸਰ/ਬਿਊਰੋ ਨਿਊਜ਼- ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪੱਖ ਰੱਖਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੰਘੇ ਦਿਨੀਂ ਸ੍ਰੀਨਗਰ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਸੀ।

ਇਸ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਨਾਚ ਗਾਣ ਆਦਿ ਦਿਖਾਇਆ ਗਿਆ ਸੀ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਸੀ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜਫ਼ਰ ਨੂੰ ਅਕਾਲ ਤਖ਼ਤ ਸਾਹਿਬ ’ਤੇ ਸੱਦਿਆ ਗਿਆ ਸੀ। ਇਸੇ ਤਹਿਤ ਜਸਵੰਤ ਸਿੰਘ ਪੇਸ਼ ਹੋਏ ਅਤੇ ਜਥੇਦਾਰ ਦੇ ਸਨਮੁਖ ਆਪਣਾ ਪੱਖ ਰੱਖਿਆ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਆਪਣੀ ਗਲਤੀ ਮੰਨੀ ਸੀ ਅਤੇ ਖਿਮਾ ਯਾਚਨਾ ਕੀਤੀ ਸੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm