ਚੰਡੀਗੜ੍ਹ/ਬਿਊਰੋ ਨਿਊਜ਼- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ। ਇਸ ਮੌਕੇ ਰਾਹੁਲ ਨੇ ਹੜ੍ਹ ਤੋਂ ਪ੍ਰਭਾਵਿਤ ਵਿਅਕਤੀਆਂ ਨਾਲ ਗੱਲਬਾਤ ਵੀ ਕੀਤੀ । ਰਾਹੁਲ ਪਹਿਲਾਂ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਵਿਚ ਗਏ ਅਤੇ ਉਥੇ ਉਨ੍ਹਾਂ ਹੜ੍ਹਾਂ ਨਾਲ ਹੋਏ ਨੁਕਸਾਨ ਸਬੰਧੀ ਜਾਣਕਾਰੀ ਲਈ।
ਇਸ ਤੋਂ ਬਾਅਦ ਰਾਹੁਲ ਗਾਂਧੀ ਗੁਰਦਾਸਪੁਰ ਜ਼ਿਲ੍ਹੇ ਵਿਚ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡਾਂ ਵਿਚ ਪਹੁੰਚ ਗਏ। ਰਾਹੁਲ ਨੇ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਰਾਹੁਲ ਗਾਂਧੀ ਦੇ ਨਾਲ ਹਾਜ਼ਰ ਰਹੀ। ਧਿਆਨ ਰਹੇ ਕਿ ਪਿਛਲੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਕਪੂਰਥਲਾ ਖੇਤਰ ਵਿਚ ਭਾਰੀ ਨੁਕਸਾਨ ਹੋਇਆ ਹੈ।
ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਕਰ ਚੁੱਕੀ ਹੈ।

