International Main News

ਭਾਰਤੀ ਮੂਲ ਦੇ ਮੋਟਲ ਮੈਨੇਜਰ ਦੇ ਹੋਏ ਕਤਲ ਮਗਰੋਂ ਟਰੰਪ ਨੇ ਪਰਵਾਸ ਨੀਤੀ ਦੀ ਕੀਤੀ ਆਲੋਚਨਾ

ਡੌਨਲਡ ਟਰੰਪ

ਵਾਸ਼ਿੰਗਟਨ/ਬਿਊਰੋ ਨਿਊਜ਼- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੱਲਾਸ ਵਿਚ ਹੋਈ ਭਾਰਤੀ ਮੂਲ ਦੇ ਮੋਟਲ ਮੈਨੇਜਰ ਦੀ ਹੱਤਿਆ ਮਗਰੋਂ ਪਰਵਾਸ ਨੀਤੀ ਦੀ ਨਿਖੇਧੀ ਕੀਤੀ ਹੈ। ਧਿਆਨ ਰਹੇ ਕਿ ਇਹ ਪਰਵਾਸ ਨੀਤੀ ਪਹਿਲੇ ਰਾਸ਼ਟਰਪਤੀ ਜੋਅ ਬਾਈਡਨ ਦੇ ਕਾਰਜਕਾਲ ਦੌਰਾਨ ਬਣੀ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਮੋਟਲ ਮੈਨੇਜਰ ਦਾ ਕਤਲ ਕਥਿਤ ਤੌਰ ’ਤੇ ਅਪਰਾਧਿਕ ਪਿਛੋਕੜ ਵਾਲੇ ਗੈਰ-ਦਸਤਾਵੇਜੀ ਕਿਊਬਾ ਦੇ ਪਰਵਾਸੀ ਵਲੋਂ ਕੀਤਾ ਗਿਆ ਸੀ। ਇਸਦੇ ਚੱਲਦਿਆਂ ਟਰੰਪ ਨੇ ਆਪਣੇ ਸ਼ੋਸ਼ਲ ਮੀਡੀਆ ਪਲੇਟਫਾਰਮ ’ਤੇ ਇਕ ਪੋਸਟ ਵਿਚ ਹਮਲਾਵਰ ਨੂੰ ਗੈਰਕਾਨੂੰਨੀ ਵਿਦੇਸ਼ੀ ਦੱਸਿਆ ਹੈ। ਟਰੰਪ ਨੇ ਕਿਹਾ ਹੈ ਕਿ ਇਸ ਲਈ ਜੋਅ ਬਾਈਡਨ ਦੀਆਂ ਨਰਮ ਨੀਤੀਆਂ ਜ਼ਿੰਮੇਵਾਰ ਹਨ।

ਜ਼ਿਕਰਯੋਗ ਹੈ ਕਿ ਕਰਨਾਟਕ ਦੇ ਮੂਲ ਨਿਵਾਸੀ ਚੰਦਰ ਮੌਲੀ ’ਤੇ ਲੰਘੀ 10 ਸਤੰਬਰ ਨੂੰ ਇਕ ਵਿਅਕਤੀ ਨੇ ਚਾਕੂ ਨਾਲ ਹਮਲਾ ਕੀਤਾ ਸੀ ਅਤੇ ਉਸਦੀ ਮੌਤ ਹੋ ਗਈ ਸੀ। ਇਸ ਘਟਨਾ ਨੇ ਭਾਰਤੀ ਅਮਰੀਕੀ ਭਾਈਚਾਰੇ ਨੂੰ ਪੂਰੀ ਤਰ੍ਹਾਂ ਹਿਲਾ ਦਿੱਤਾ ਸੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm