Main News News

ਵੋਟ ਚੋਰੀ : ਜਮਹੂਰੀਅਤ ਨੂੰ ਤਬਾਹ ਕਰ ਰਿਹਾ ਚੋਣ ਕਮਿਸ਼ਨ- ਰਾਹੁਲ ਗਾਂਧੀ

ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਭਾਰਤੀ ਜਮਹੂਰੀਅਤ ਨੂੰ ‘ਤਬਾਹ’ ਕਰਨ ਵਾਲਿਆਂ ਨੂੰ ਬਚਾਅ ਰਿਹਾ ਹੈ।

ਨਵੀਂ ਦਿੱਲੀ ’ਚ ਪੈ੍ਰਸ ਕਾਨਫਰੰਸ ਦੌਰਾਨ ਰਾਹੁਲ ਨੇ ਕਿਹਾ ਕਿ ਕੁਝ ਲੋਕ ਲੱਖਾਂ ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿਚੋਂ ਮਿਟਾਉਣ ਦੇ ਮਕਸਦ ਨਾਲ ਘੱਟਗਿਣਤੀਆਂ ਤੇ ਦਲਿਤਾਂ ਨੂੰ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾ ਰਹੇ ਹਨ।

ਰਾਹੁਲ ਨੇ ਦਾਅਵਾ ਕੀਤਾ ਕਿ ਕਰਨਾਟਕ ਦੇ ਅਲਾਪੁਜ਼ਾ ਵਿਚ ਕਾਂਗਰਸੀ ਵੋਟਰਾਂ ਨੂੰ ਨਿਸ਼ਾਨਾ ਬਣਾਉਣ ਲਈ ਫਰਜ਼ੀ ਲੋਕਾਂ ਵਲੋਂ ਅਰਜ਼ੀਆਂ ਦਾਇਰ ਕੀਤੀਆਂ ਗਈਆਂ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਵੋਟਾਂ ਮਿਟਾਉਣ ਦਾ ਕੰਮ ਕਿਸੇ ਵਿਅਕਤੀ ਰਾਹੀਂ ਨਹੀਂ, ਬਲਕਿ ਸਾਫਟਵੇਅਰ ਦੀ ਵਰਤੋਂ ਕਰਕੇ ਕੇਂਦਰੀਕ੍ਰਿਤ ਤਰੀਕੇ ਨਾਲ ਕੀਤਾ ਗਿਆ ਹੈ।

ਰਾਹੁਲ ਨੇ ਕਿਹਾ ਕਿ ਚੋਣ ਕਮਿਸ਼ਨ ਅਜਿਹਾ ਕਰਕੇ ਜਮਹੂਰੀਅਤ ਦੇ ਦੋਸ਼ੀਆਂ ਨੂੰ ਬਚਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਨਾਟਕ, ਮਹਾਰਾਸ਼ਟਰ, ਹਰਿਆਣਾ ਅਤੇ ਯੂਪੀ ਵਿਚ ਵੋਟਰਾਂ ਦੇ ਨਾਮ ਵੱਡੇ ਪੱਧਰ ’ਤੇ ਮਿਟਾਏ ਜਾ ਰਹੇ ਹਨ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਭਾਰਤੀ ਜਮਹੂਰੀਅਤ ਦਾ ਕਤਲ ਕਰਨ ਵਾਲੇ ਲੋਕਾਂ ਦਾ ਪੱਖ ਨਹੀਂ ਲੈਣਾ ਚਾਹੀਦਾ।

ਇਸੇ ਦੌਰਾਨ ਭਾਰਤੀ ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਵਲੋਂ ਲਗਾਏ ਗਏ ਆਰੋਪਾਂ ਨੂੰ ਗਲਤ ਅਤੇ ਬੇਬੁਨਿਆਦ ਦੱਸਿਆ ਹੈ।

ਵੋਟ ਚੋਰੀ ਦੇ ਮਾਮਲੇ ’ਤੇ ਬੋਲੇ ਪ੍ਰਤਾਪ ਸਿੰਘ ਬਾਜਵਾ
‘ਵੋਟ ਚੋਰੀ’ ਦੇ ਮਾਮਲੇ ਵਿਚ ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਕੀਤੇ ਖੁਲਾਸੇ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਦਾ ਵੀ ਬਿਆਨ ਸਾਹਮਣੇ ਆਇਆ ਹੈ। ਬਾਜਵਾ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਰਾਹੁਲ ਗਾਂਧੀ ਨੇ ਸੱਚਾਈ ਨੂੰ ਸਾਹਮਣੇ ਲਿਆਂਦਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਵੋਟਾਂ ਚੋਰੀ ਕੀਤੀਆਂ ਜਾ ਰਹੀਆਂ ਹਨ ਅਤੇ ਚੋਣ ਕਮਿਸ਼ਨ ਵੋਟ ਚੋਰਾਂ ਦੀ ਰੱਖਿਆ ਕਰਨ ’ਚ ਲੱਗਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਮੋਦੀ-ਭਾਜਪਾ ਅਤੇ ਸਹਿਯੋਗੀ ਚੋਣ ਕਮਿਸ਼ਨ ਨੂੰ ਵੋਟਾਂ ਦੀ ਚੋਰੀ ਨਹੀਂ ਕਰਨ ਦਿਆਂਗੇ।

ਬਾਜਵਾ ਨੇ ਦੇਸ਼ ਦੇ ਨੌਜਵਾਨਾਂ ਨੂੰ ਰਾਹੁਲ ਗਾਂਧੀ ਨਾਲ ਖੜ੍ਹਨ ਅਤੇ ਲੋਕਤੰਤਰ ਦੀ ਰੱਖਿਆ ਕਰਨ ਦੀ ਅਪੀਲ ਕੀਤੀ ਹੈ। ਧਿਆਨ ਰਹੇ ਕਿ ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਮੁੱਦਾ ਚੁੱਕਿਆ ਸੀ ਅਤੇ ਇਸ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਆਰੋਪ ਵੀ ਲਗਾਏ ਸਨ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm