News other

ਹੜ੍ਹਾਂ ਦੀ ਮਾਰ: ਵਿਹੜੇ ’ਚ ਹੀ ਕਰਨਾ ਪਿਆ ਬਜ਼ੁਰਗ ਦਾ ਸਸਕਾਰ

ਕਪੂਰਥਲਾ/ਬਿਊਰੋ ਨਿਊਜ਼  
ਪੰਜਾਬ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਕਾਰਨ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।

ਕੁਝ ਇਲਾਕਿਆਂ ਵਿਚ ਅਜਿਹੇ ਹਾਲਾਤ ਵੀ ਬਣ ਗਏ, ਕਿ ਰੱਬ ਨੂੰ ਪਿਆਰੇ ਹੋਇਆਂ ਦਾ ਸਸਕਾਰ ਵੀ ਘਰ ਦੇ ਵਿਹੜੇ ਵਿਚ ਹੀ ਕਰਨਾ ਪਿਆ। ਅਜਿਹੀ ਹੀ ਘਟਨਾ ਸੁਲਤਾਨਪੁਰ ਲੋਧੀ ਖੇਤਰ ਦੇ ਪਿੰਡ ਸਾਂਗਰਾ ਵਿਚ ਵਾਪਰੀ ਹੈ।

ਸਾਂਗਰਾ ਪਿੰਡ ਦੇ ਸ਼ਮਸ਼ਾਨਘਾਟ ਵਿਚ ਕਈ ਦਿਨਾਂ ਤੋਂ ਪਾਣੀ ਖੜ੍ਹਾ ਹੋਣ ਕਾਰਨ ਇਕ ਪਰਿਵਾਰ ਨੂੰ ਬਜ਼ੁਰਗ ਮਾਤਾ ਦਾ ਸਸਕਾਰ ਘਰ ਦੇ ਵਿਹੜੇ ਵਿਚ ਹੀ ਕਰਨ ਲਈ ਮਜਬੂਰ ਹੋਣਾ ਪਿਆ।

ਦੱਸਿਆ ਗਿਆ ਕਿ ਇਸ ਪਿੰਡ ਦੇ ਆਲੇ-ਦੁਆਲੇ  ਦੋ-ਤਿੰਨ ਫੁੱਟ ਪਾਣੀ ਅਜੇ ਵੀ ਜਮਾਂ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਪਹੁੰਚਣ ਲਈ ਅਜੇ ਵੀ ਕਿਸ਼ਤੀ ਦੀ ਵਰਤੋਂ ਕਰਨੀ ਪੈਂਦੀ ਹੈ।

ਉਨ੍ਹਾਂ ਦੱਸਿਆ ਕਿ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਹੋਰਾਂ ਨੇ ਮੋਟਰ ਬੋਟ ਦਿੱਤੀ ਸੀ, ਉਸਦੇ ਸਹਾਰੇ ਹੀ ਸਕੇ ਸਬੰਧੀਆਂ ਤੇ ਹੋਰ ਰਿਸ਼ਤੇਦਾਰਾਂ ਨੂੰ ਘਰ ਲਿਆਂਦਾ ਗਿਆ ਸੀ।

Admin DoojaPunjab

About Author

You may also like

Main News News

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan
Main News News

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਕਰਨਲ ਅਤੇ ਉਸ ਦੇ ਪੁੱਤਰ ਦੇ ਮਾਮਲੇ ਵਿੱਚ ਐੱਸਐੱਸਪੀ ਦਾ ਅਸਤੀਫ਼ਾ ਲਿਆ ਜਾਵੇ।

ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਭਾਰਤੀ ਫੌਜ