News

ਕਣਕ ਦੇ ਐੱਮ ਐੱਸ ਪੀ ’ਚ 160 ਰੁਪਏ ਫੀ ਕੁਇੰਟਲ ਦਾ ਵਾਧਾ

ਝੋਨੇ ਦੀ ਫਸਲ

ਕੇਂਦਰ ਸਰਕਾਰ ਨੇ ਘਰੇਲੂ ਉਤਪਾਦਨ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਦੇ ਇਰਾਦੇ ਨਾਲ ਬੁੱਧਵਾਰ ਨੂੰ ਸਾਲ 2026-27 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 160 ਰੁਪਏ ਦਾ ਵਾਧਾ ਕੀਤਾ ਹੈ।

ਸਮਰਥਨ ਮੁੱਲ ’ਚ 6.59 ਫ਼ੀਸਦ ਦੇ ਵਾਧੇ ਨਾਲ ਕਣਕ ਦਾ ਭਾਅ 2,585 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ 2026-27 ਦੇ ਮੰਡੀਕਰਨ ਸੀਜ਼ਨ ਲਈ ਹਾੜ੍ਹੀ ਦੀਆਂ ਛੇ ਪ੍ਰਮੁੱਖ ਫ਼ਸਲਾਂ ਲਈ ਐੱਮ ਐੱਸ ਪੀ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ।

ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫ਼ਸਲਾਂ ’ਤੇ ਐੱਮ ਐੱਸ ਪੀ ’ਚ 160 ਤੋਂ ਲੈ ਕੇ 600 ਰੁਪਏ ਪ੍ਰਤੀ ਕੁਇੰਟਲ ਤੱਕ ਦਾ ਵਾਧਾ ਕੀਤਾ ਗਿਆ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਕੈਬਨਿਟ ਨੇ ਖੇਤੀ ਲਾਗਤਾਂ ਅਤੇ ਕੀਮਤਾਂ ਬਾਰੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਐੱਮ ਐੱਸ ਪੀ ਨੂੰ ਮਨਜ਼ੂਰੀ ਦਿੱਤੀ ਹੈ।

ਮੰਤਰੀ ਨੇ ਕਿਹਾ ਕਿ ਹਾੜ੍ਹੀ ਦੇ ਸੀਜ਼ਨ ਵਿੱਚ ਕੁੱਲ ਖ਼ਰੀਦ 297 ਲੱਖ ਟਨ ਹੋਣ ਦਾ ਅਨੁਮਾਨ ਹੈ ਅਤੇ ਕਿਸਾਨਾਂ ਨੂੰ 84,263 ਕਰੋੜ ਰੁਪਏ ਦੀ ਰਕਮ ਅਦਾ ਕੀਤੀ ਜਾਵੇਗੀ। ਸਭ ਤੋਂ ਜ਼ਿਆਦਾ 600 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਸੈਫਫਲਾਵਰ (ਕੁਸੁਮ) ਲਈ ਐਲਾਨਿਆ ਗਿਆ ਹੈ।

ਇਸ ਵਾਧੇ ਨਾਲ ਸੈਫਫਲਾਵਰ ਦਾ ਭਾਅ 6,540 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸੇ ਤਰ੍ਹਾਂ ਮਸਰ ਦੇ ਭਾਅ ’ਚ 300 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਸਰ੍ਹੋਂ ਦੀ ਘੱਟੋ ਘੱਟ ਸਮਰਥਨ ਕੀਮਤ ’ਚ 250 ਰੁਪਏ, ਛੋਲਿਆਂ ਲਈ 225 ਰੁਪਏ ਅਤੇ ਜੌਂਅ ਲਈ 170 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਕਿਹਾ ਕਿ ਹਾੜ੍ਹੀ ਦੀਆਂ ਫ਼ਸਲਾਂ ਲਈ ਵਧਾਇਆ ਗਿਆ ਐੱਮ ਐੱਸ ਪੀ ਕਿਸਾਨਾਂ ਲਈ ਲਾਹੇਵੰਦ ਕੀਮਤਾਂ ਯਕੀਨੀ ਬਣਾਉਣਾ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਹਾੜ੍ਹੀ ਦੀਆਂ ਫ਼ਸਲਾਂ ਦੇ ਐੱਮ ਐੱਸ ਪੀ ਵਿੱਚ ਵਾਧਾ ਅਤੇ ਦਾਲ ਮਿਸ਼ਨ ਦੀ ਸ਼ੁਰੂਆਤ ਨਾਲ ਦੇਸ਼ ਦੀ ਖੁਰਾਕ ਅਤੇ ਪੋਸ਼ਣ ਸੁਰੱਖਿਆ, ਕਿਸਾਨ ਭਲਾਈ ਅਤੇ ਖੇਤੀ ਉਤਪਾਦਨ ’ਤੇ ਲੰਬੇ ਸਮੇਂ ਲਈ ਹਾਂ-ਪੱਖੀ ਅਸਰ ਪਵੇਗਾ।

ਇਹ ਵਾਧਾ ਕੇਂਦਰੀ ਬਜਟ 2018-19 ਦੇ ਉਸ ਐਲਾਨ ਮੁਤਾਬਕ ਹੈ ਜਿਸ ਵਿੱਚ ਐੱਮ ਐੱਸ ਪੀ ਨੂੰ ਆਲ-ਇੰਡੀਆ ਔਸਤਨ ਉਤਪਾਦਨ ਲਾਗਤ ਦੇ ਘੱਟੋ-ਘੱਟ 1.5 ਗੁਣਾ ਦੇ ਪੱਧਰ ’ਤੇ ਤੈਅ ਕਰਨ ਦੀ ਗੱਲ ਆਖੀ ਗਈ ਸੀ। ਸਰਕਾਰ ਨੇ 2025-26 ਦੇ ਫ਼ਸਲੀ ਸਾਲ (ਜੁਲਾਈ-ਜੂਨ) ਲਈ 119 ਮਿਲੀਅਨ ਟਨ ਕਣਕ ਦੇ ਉਤਪਾਦਨ ਦਾ ਰਿਕਾਰਡ ਟੀਚਾ ਮਿੱਥਿਆ ਹੈ, ਜਦੋਂ ਕਿ 2024-25 ਲਈ ਅਸਲ ਉਤਪਾਦਨ 117.5 ਮਿਲੀਅਨ ਟਨ ਹੋਣ ਦਾ ਅਨੁਮਾਨ ਹੈ।

Admin DoojaPunjab

About Author

You may also like

Main News News

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan
Main News News

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਕਰਨਲ ਅਤੇ ਉਸ ਦੇ ਪੁੱਤਰ ਦੇ ਮਾਮਲੇ ਵਿੱਚ ਐੱਸਐੱਸਪੀ ਦਾ ਅਸਤੀਫ਼ਾ ਲਿਆ ਜਾਵੇ।

ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਭਾਰਤੀ ਫੌਜ