ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਪੰਜਾਬ ਵਿੱਚ ਟਰੈਕਟਰ ਟਰਾਲੀਆਂ ਤੇ ਹੋਰ ਵਾਹਨਾਂ ਉੱਤੇ ਟਰੈਫਿਕ ਰਿਫਲੈਕਟਰ ਲਗਾਊਣ ਦੀ ਮੁਹਿੰਮ ਚਲਾਈ ਹੈ। ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾਕਟਰ ਐੱਸਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁਕਤਸਰ ਦੀ ਟੀਮ ਨੇ ਝੋਨੇ ਲੈ ਕੇ ਆਉਣ ਜਾਣ ਵਾਲੀਆਂ ਟਰਾਲੀਆਂ ਉੱਤੇ ਸਟਿੱਕਰ ਲਗਾਏ।
ਮੁਕਤਸਰ ਦੀ ਟੀਮ ਨੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਟਰਾਲੀਆਂ ਉੱਤੇ ਰਿਫਲੈਕਟਰ ਤਰਸੇਮ ਸਿੰਘ ਟ੍ਰੈਫਿਕ ਪੁਲਿਸ ਇੰਚਾਰਜ ਦੀ ਰਹਿਨੁਮਾਈ ਹੇਠ ਰੁਪਿੰਦਰ ਸਿੰਘ ਡੋਹਕ ਜ਼ਿਲ੍ਹਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ ਦੀ ਹਾਜ਼ਰੀ ਵਿੱਚ ਲਗਾਏ ਗਏ।
ਝੋਨੇ ਦੇ ਸੀਜ਼ਨ ਦੌਰਾਨ ਟਰੈਕਟਰ ਟਰਾਲੀਆਂ ਦਿਨ ਰਾਤ ਚੱਲਦੀਆਂ ਹਨ ਇਸ ਮੌਕੇ ਟ੍ਰੈਫਿਕ ਪੁਲਿਸ ਸ਼੍ਰੀ ਮੁਕਤਸਰ ਸਾਹਿਬ , ਕੌਮੀ ਕਿਸਾਨ ਯੂਨੀਅਨ ਦੇ ਆਗੂ, ਆੜਤੀਏ, ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ,ਸੋਮ ਨਾਥ, ਜਸਬੀਰ ਸਿੰਘ ਰਿਟਾ ਏ ਐਸ ਆਈ, ਹਰਭਗਵਾਨ ਖੱਪਿਆਂਵਾਲ਼ੀ,ਕਾਲਾ ਖੱਪਿਆਂਵਾਲ਼ੀ ਆਦਿ ਹਾਜ਼ਰ ਸਨ।
