Main News News

ਚੀਫ ਜਸਟਿਸ ’ਤੇ ਜੁੱਤੀ ਸੁੱਟਣ ਵਾਲੇ ਵਕੀਲ ਨੂੰ ਕੋਈ ਪਛਤਾਵਾ ਨਹੀਂ

ਰਾਕੇਸ਼ ਕਿਸ਼ੋਰ ਕੁਮਾਰ

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਚੀਫ ਜਸਟਿਸ ਬੀ.ਆਰ. ਗਵੱਈ ’ਤੇ ਲੰਘੇ ਕੱਲ੍ਹ ਸੋਮਵਾਰ ਨੂੰ ਇਕ ਵਕੀਲ ਨੇ ਗੁੱਸੇ ਵਿਚ ਆ ਕੇ ਜੁੱਤੀ ਸੁੱਟ ਦਿੱਤੀ ਸੀ।

ਇਸ ਤੋਂ ਬਾਅਦ ਚੀਫ ਜਸਟਿਸ ਨੇ ਸ਼ਾਂਤੀ ਬਣਾਈ ਰੱਖੀ ਅਤੇ ਕਿਹਾ ਸੀ ਕਿ ਅਜਿਹੀਆਂ ਘਟਨਾਵਾਂ ਨਾਲ ਕੋਈ ਫਰਕ ਨਹੀਂ ਪੈਂਦਾ। ਜੁੱਤਾ ਸੁੱਟਣ ਵਾਲੇ ਰਾਕੇਸ਼ ਕਿਸ਼ੋਰ ਕੁਮਾਰ ਨਾਮ ਦੇ ਵਕੀਲ ਨੇ ਹੁਣ ਆਪਣੀ ਗੱਲ ਵੀ ਰੱਖੀ ਹੈ।

ਉਸਨੇ ਕਿਹਾ ਕਿ ਚੀਫ ਜਸਟਿਸ ਵਲੋਂ ਭਗਵਾਨ ਵਿਸ਼ਨੂੰ ਪ੍ਰਤੀ ਦਿੱਤੇ ਬਿਆਨ ਕਰਕੇ ਮੈਂ ਗੁੱਸੇ ਵਿਚ ਸੀ।

ਉਸ ਵਕੀਲ ਨੇ ਇਹ ਵੀ ਕਿਹਾ ਕਿ ਮੈਨੂੰ ਆਪਣੀ ਕੀਤੀ ’ਤੇ ਕੋਈ ਵੀ ਅਫਸੋਸ ਨਹੀਂ ਹੈ ਅਤੇ ਨਾ ਹੀ ਕਿਸੇ ਦਾ ਡਰ ਹੈ।

ਉਧਰ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ ਹੈ। ਪ੍ਰਧਾਨ ਮੰਤਰੀ ਨੇ ਚੀਫ ਜਸਟਿਸ ਵਲੋਂ ਦਿਖਾਏ ਗਏ ਸੰਜਮ ਦੀ ਵੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਸਮਾਜ ਵਿਚ ਅਜਿਹੇ ਨਿੰਦਣਯੋਗ ਕੰਮਾਂ ਲਈ ਕੋਈ ਥਾਂ ਨਹੀਂ ਹੈ। ਇਸਦੇ ਚੱਲਦਿਆਂ ਹੋਰ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਵਲੋਂ ਵੀ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm