ਹਫਤੇ ਵਿਚ ਤਿੰਨ ਦਿਨ ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਚਲੇਗੀ ਇਹ ਉਡਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਕਰੀਬ ਪੰਜ ਮਹੀਨਿਆਂ ਦੇ ਵਕਫੇ ਤੋਂ ਬਾਅਦ ਅੰਮ੍ਰਿਤਸਰ ਨੇ ਇਕ ਵਾਰ ਫਿਰ ਯੂਨਾਈਟਿਡ ਕਿੰਗਡਮ ਨਾਲ ਸਿੱਧੀ ਹਵਾਈ ਕਨੈਕਟੀਵਿਟੀ ਹਾਸਲ ਕਰ ਲਈ ਹੈ। ਏਅਰ ਇੰਡੀਆ ਨੇ ਆਪਣੀ ਅੰਮ੍ਰਿਤਸਰ-ਲੰਡਨ ਗੈਟਵਿਕ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਇਹ ਸੇਵਾ 12 ਜੂਨ ਨੂੰ ਅਹਿਮਦਾਬਾਦ ਵਿਚ ਹੋਏ ਏਅਰ ਇੰਡੀਆ ਦੇ ਦੁਖਦਾਈ ਹਾਦਸੇ ਤੋਂ ਬਾਅਦ ਮੁਅੱਤਲ ਕਰ ਦਿੱਤੀ ਗਈ ਸੀ। ਇਹ ਉਡਾਣ ਪੰਜਾਬ ਅਤੇ ਯੂਕੇ ਵਿਚ ਵਸਦੇ ਪਰਵਾਸੀ ਭਾਈਚਾਰੇ ਵਿਚਕਾਰ ਨਵੇਂ ਸਿਰੇ ਤੋਂ ਸਬੰਧਾਂ ਦਾ ਪ੍ਰਤੀਕ ਹੈ।
ਅੰਮ੍ਰਿਤਸਰ-ਲੰਡਨ ਗੈਟਵਿਕ ਉਡਾਣ ਹਫਤੇ ਵਿਚ ਤਿੰਨ ਦਿਨ ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਚਲੇਗੀ। ਇਹ ਵੀ ਦੱਸਿਆ ਗਿਆ ਹੈ ਕਿ ਏਅਰ ਇੰਡੀਆ ਹਫਤੇ ਵਿਚ ਤਿੰਨ ਦਿਨ ਆਪਣੀ ਅੰਮ੍ਰਿਤਸਰ-ਬਰਮਿੰਘਮ ਸੇਵਾ ਵੀ ਜਾਰੀ ਰੱਖੇਗੀ, ਜਿਸ ਨਾਲ ਪੰਜਾਬ ਅਤੇ ਯੂਨਾਈਟਿਡ ਕਿੰਗਡਮ ਵਿਚਾਲੇ ਹਵਾਈ ਕਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ।

