Main News News

ਫਗਵਾੜਾ ’ਚ ਲਵਾਰਿਸ ਲਾਸ਼ ਨੂੰ ਕੂੜੇ ਵਾਲੀ ਗੱਡੀ ’ਚ ਸਸਕਾਰ ਲਈ ਲਿਜਾਇਆ ਗਿਆ

ਲਾਵਾਰਿਸ ਲਾਸ਼

ਫਗਵਾੜਾ/ਬਿਊਰੋ ਨਿਊਜ਼  
ਫਗਵਾੜਾ ਵਿਚ ਵਾਪਰੀ ਘਟਨਾ ਨੇ ਇਕ ਵਾਰ ਮੁੜ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇੱਥੇ ਇਕ ਲਵਾਰਿਸ ਲਾਸ਼ ਨੂੰ ਸਿਵਲ ਹਸਪਤਾਲ ਤੋਂ ਸ਼ਮਸ਼ਾਨਘਾਟ ਤੱਕ ਨਗਰ ਨਿਗਮ ਦੀ ਕੂੜਾ ਚੁੱਕਣ ਵਾਲੀ ਗੱਡੀ ਵਿਚ ਲਿਜਾਇਆ ਗਿਆ।

ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਵਿਆਪਕ ਰੋਸ ਪੈਦਾ ਹੋ ਗਿਆ। ਇਹ ਘਟਨਾ ਉਦੋਂ ਸਾਹਮਣੇ ਆਈ, ਜਦੋਂ ਸ਼ੋਸ਼ਲ ਮੀਡੀਆ ’ਤੇ ਇਸਦੀ ਵੀਡੀਓ ਵਾਇਰਲ ਹੋ ਗਈ।

ਜਿਸ ਵਿਚ ਦੇਖਿਆ ਗਿਆ ਕਿ ਜਿਸ ਗੱਡੀ ਵਿਚ ਅਣਪਛਾਤੀ ਲਾਸ਼ ਨੂੰ ਲਿਜਾਇਆ ਜਾ ਰਿਹਾ ਸੀ, ਇਸ ਵਾਹਨ ਨੂੰ ਰੋਜ਼ਾਨਾ ਕੂੜਾ ਇਕੱਠਾ ਕਰਨ ਲਈ ਵਰਤਿਆ ਜਾਂਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਫਗਵਾੜਾ ਦੇ ਮੇਅਰ ਰਾਮਪਾਲ ਉਪਲ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸਦੇ ਚੱਲਦਿਆਂ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਇਸ ਨੂੰ ਨਗਰ ਨਿਗਮ ਦਾ ਅਣਮਨੁੱਖੀ ਵਰਤਾਰਾ ਦੱਸਿਆ ਹੈ ਅਤੇ ਇਸਦੀ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm