ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪੈਰੋਲ ਮਾਮਲੇ ਉੱਤੇ ਘਿਰੀ ਪੰਜਾਬ ਸਰਕਾਰ, ਹਾਈਕੋਰਟ ਨੇ ਜਾਰੀ ਕੀਤਾ ਹੁਕਮ ਸਿੰਘ ਨੇ ਸੰਸਦ ਦੇ ਇਜਲਾਸ ਵਿਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਲਈ ਹਾਈਕੋਰਟ ਵਿਚ ਪਟੀਸ਼ਨ ਪਾਈ ਹੋਈ ਹੈ।
ਇਸ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮੰਗ ਨੂੰ ਲੈ ਕੇ ਉਚਿਤ ਫੈਸਲਾ ਲਿਆ ਜਾਵੇ।
ਅਦਾਲਤ ਨੇ ਕਿਹਾ ਕਿ ਸੰਸਦ ਦਾ ਸਰਦ ਰੁੱਤ ਇਜਲਾਸ 1 ਤੋਂ 19 ਦਸੰਬਰ ਤੱਕ ਹੈ, ਇਸ ਲਈ ਸਰਕਾਰ ਇਕ ਹਫਤੇ ਵਿਚ ਕੋਈ ਫੈਸਲਾ ਲਵੇ। ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਸੰਸਦ ਵਿਚ ਮੇਰੀ ਹਾਜ਼ਰੀ ਦਾ ਇੰਤਜ਼ਾਮ ਕੀਤਾ ਜਾਵੇ ਜਾਂ ਫਿਰ ਇਜਲਾਸ ਵਿਚ ਸ਼ਾਮਲ ਹੋਣ ਦਾ ਪ੍ਰਬੰਧ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਐਨ.ਐਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਅਤੇ ਉਸ ਵਲੋਂ ਵਕੀਲ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ।

