Main News News

ਵਿਰਸਾ ਸਿੰਘ ਵਲਟੋਹਾ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸਣੇ ਪੰਜ ਵਿਅਕਤੀਆਂ ਨੂੰ ਲਾਈ ਤਨਖ਼ਾਹ

ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ/ਬਿਊਰੋ ਨਿਊਜ਼    
ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਹੈ।

ਇਸ ਇਕੱਤਰਤਾ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਕਰਮਜੀਤ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਪ੍ਰਚਾਰਕ ਹਰਿੰਦਰ ਸਿੰਘ ਸਮੇਤ ਪੰਜ ਵਿਅਕਤੀਆਂ ਨੂੰ ਉਨ੍ਹਾਂ ਕੋਲੋਂ ਹੋਈਆਂ ਗਲਤੀਆਂ ਦੀ ਖਿਮਾ ਯਾਚਨਾ ਮੰਗਣ ’ਤੇ ਤਨਖ਼ਾਹ ਲਾਈ ਗਈ।

ਇਨ੍ਹਾਂ ਸਾਰਿਆਂ ਨੂੰ ਵੱਖ-ਵੱਖ ਗੁਰੂ ਘਰਾਂ ਵਿੱਚ ਸੰਗਤਾਂ ਦੇ ਜੋੜੇ ਝਾੜਨ, ਸੰਗਤਾਂ ਦੇ ਝੂਠੇ ਬਰਤਨ ਸਾਫ ਕਰਨ, ਗੁਰਬਾਣੀ ਦਾ ਪਾਠ ਕਰਨ ਆਦਿ ਦੀ ਤਨਖ਼ਾਹ ਲਾਈ ਗਈ ਹੈ।

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ 10 ਸਾਲ ਸ਼ਾਮਲ ਨਾ ਕਰਨ ਸਬੰਧੀ ਰੋਕ ਨੂੰ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਧਾਰਮਿਕ ਸ਼ਖਸੀਅਤ ਖਿਲਾਫ਼ ਕੋਈ ਵੀ ਇਤਰਾਜ਼ਯੋਗ ਸ਼ਬਦ ਬੋਲਣ ’ਤੇ ਰੋਕ ਲਾਈ ਹੈ।

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ ਕਰਨ ਦੇ ਮਾਮਲੇ ਵਿੱਚ ਖਿਮਾ ਯਾਚਨਾ ਕਰਨ ’ਤੇ ਤਨਖ਼ਾਹ ਲਾਈ ਗਈ ਹੈ।

ਇਸੇ ਦੌਰਾਨ ਪੰਜਾਬ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੀਨਗਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਤਨਖਾਹ ਲਾਈ ਗਈ ਹੈ।  

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm