ਅੰਮ੍ਰਿਤਸਰ/ਬਿਊਰੋ ਨਿਊਜ਼
328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਅਧਿਕਾਰੀਆਂ, ਕਰਮਚਾਰੀਆਂ ਤੇ ਹੋਰਨਾਂ ਵਿਅਕਤੀਆਂ ਖਿਲਾਫ ਦਰਜ ਹੋਈ ਐਫ.ਆਈ.ਆਰ. ਤੋਂ ਬਾਅਦ ਪੈਦਾ ਹੋਏ ਸੰਕਟ ਨੂੰ ਨਜਿੱਠਣ ਤੇ ਵਿਚਾਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੀ ਹੰਗਾਮੀ ਮੀਟਿੰਗ ਆਉਂਦੀ 11 ਦਸੰਬਰ ਨੂੰ ਸੱਦੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਹੰਗਾਮੀ ਮੀਟਿੰਗ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਵੇਗੀ।

