Main News News

ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਕੇਸ ਵਿਚ ਰਾਹਤ

ਸੋਨੀਆ ਗਾਂਧੀ, ਕਾਂਗਰਸ ਆਗੂ

ਦਿੱਲੀ ਅਦਾਲਤ ਨੇ ਈ.ਡੀ. ਦੀ ਸ਼ਿਕਾਇਤ ਕੀਤੀ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ।

ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਨੇ ਨੈਸ਼ਨਲ ਹੈਰਾਲਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ।

ਇਸੇ ਦੌਰਾਨ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਈਡੀ ਦੀ ਜਾਂਚ ਅਜੇ ਵੀ ਜਾਰੀ ਰਹਿ ਸਕਦੀ ਹੈ। ਧਿਆਨ ਰਹੇ ਕਿ ਈਡੀ ਨੇ ਪੀ.ਐਮ.ਐਲ.ਏ. ਤਹਿਤ ਗਾਂਧੀ ਪਰਿਵਾਰ ਅਤੇ ਹੋਰ ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ।

ਇਸਦੇ ਚੱਲਦਿਆਂ ਕਾਂਗਰਸ ਪਾਰਟੀ ਵਲੋਂ ਕਿਹਾ ਗਿਆ ਹੈ ਕਿ ਸੱਚਾਈ ਦੀ ਜਿੱਤ ਹੋਈ ਹੈ ਅਤੇ ਨਰਿੰਦਰ ਮੋਦੀ ਸਰਕਾਰ ਦੀਆਂ ਗੈਰਕਾਨੂੰਨੀ ਕਾਰਵਾਈਆਂ ਪੂਰੀ ਤਰ੍ਹਾਂ ਬੇਨਕਾਬ ਹੋ ਗਈਆਂ ਹਨ।

ਦੱਸਣਯੋਗ ਹੈ ਕਿ ਨੈਸ਼ਨਲ ਹੈਰਾਲਡ ਮਾਮਲਾ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਦੀ ਇਕ ਸ਼ਿਕਾਇਤ ਨਾਲ ਜੁੜਿਆ ਹੋਇਆ ਹੈ। ਸੁਬਰਾਮਨੀਅਮ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ’ਤੇ ਏ.ਜੇ.ਐਲ. ਕੰਪਨੀ ਦੀ 2 ਹਜ਼ਾਰ ਕਰੋੜ ਰੁਪਏ ਦੀ ਸੰਪਤੀ ਹੜੱਪਣ ਦਾ ਇਲਜ਼ਾਮ ਲਗਾਇਆ ਸੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm