News

ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ 500 ਤੋਂ ਵੱਧ ਨਵੇਂ ਮਿੰਨੀ ਬੱਸ ਪਰਮਿਟ ਜਾਰੀ

ਭਗਵੰਤ ਸਿੰਘ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ 500 ਤੋਂ ਵੱਧ ਨਵੇਂ ਮਿੰਨੀ ਬੱਸਾਂ ਦੇ ਪਰਮਿਟ ਜਾਰੀ ਕੀਤੇ ਗਏ ਹਨ, ਜਿਸ ਨਾਲ ਪਿੰਡਾਂ ਵਿਚ ਮਿੰਨੀ ਬੱਸਾਂ ਮੁੜ ਤੋਂ ਚੱਲਣੀਆਂ ਸ਼ੁਰੂ ਹੋਣਗੀਆਂ। ਇਨ੍ਹਾਂ ਬੱਸਾਂ ਦਾ ਘੇਰਾ 35 ਕਿਲੋਮੀਟਰ ਨਿਰਧਾਰਤ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਅੱਜ ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਇਹ ਪਰਮਿਟ ਵੰਡੇ ਗਏ ਹਨ।

ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਸਰਕਾਰ ਵਲੋਂ ‘ਸਵੈ ਰੋਜ਼ਗਾਰ’ ਤਹਿਤ ਇਹ ਪਰਮਿਟ ਜਾਰੀ ਕੀਤੇ ਗਏ ਹਨ ਤੇ ਕੁਝ ਪੁਰਾਣੇ ਲਾਇਸੰਸ ਵੀ ਰੀਨਿਊ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਸਰਕਾਰ ਵਲੋਂ ਨਵੇਂ 505 ਪਰਮਿਟ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਵਿਚੋਂ ਕਰੀਬ 450 ਵਿਅਕਤੀ ਅਜਿਹੇ ਹਨ, ਜਿਨ੍ਹਾਂ ਨੂੰ ਪਹਿਲੀ ਵਾਰ ਪਰਮਿਟ ਮਿਲੇ ਹਨ ਅਤੇ ਉਹ ਵੀ ਹੁਣ ਟਰਾਂਸਪੋਰਟਰ ਬਣ ਗਏ ਹਨ।

ਇਸੇ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 1311 ਨਵੀਆਂ ਸਰਕਾਰੀ ਬੱਸਾਂ ਵੀ ਖਰੀਦੀਆਂ ਜਾਣਗੀਆਂ।

Admin DoojaPunjab

About Author

You may also like

Main News News

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan
Main News News

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਕਰਨਲ ਅਤੇ ਉਸ ਦੇ ਪੁੱਤਰ ਦੇ ਮਾਮਲੇ ਵਿੱਚ ਐੱਸਐੱਸਪੀ ਦਾ ਅਸਤੀਫ਼ਾ ਲਿਆ ਜਾਵੇ।

ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਭਾਰਤੀ ਫੌਜ