Main News

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਚੌਥੇ ਦਿਨ ਦੀ ਕਾਰਵਾਈ ਦੌਰਾਨ ਸਦਨ ਵਿਚ ਆਂਗਣਵਾੜੀ ਵਰਕਰਾਂ ਦੀ ਤਨਖਾਹ ਦਾ ਮੁੱਦਿਆ ਗੂੰਜਿਆ:

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਅੱਜ ਚੌਥੇ ਦਿਨ ਦੀ ਕਾਰਵਾਈ ਦੌਰਾਨ ਸਦਨ ਵਿਚ ਆਂਗਣਵਾੜੀ ਵਰਕਰਾਂ ਦੀ ਤਨਖਾਹ ਦਾ ਮੁੱਦਿਆ ਗੂੰਜਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਸਰਕਾਰ ਕੋਲ ਕੋਈ ਅਜਿਹੀ ਤਜਵੀਜ਼ ਹੈ ਜਿਸ ਵਿਚ ਆਂਗਣਵਾੜੀ ਵਰਕਰਾਂ ਦੀ ਭਵਿੱਖ ਵਿਚ ਤਨਖਾਹ ਵਧਾਈ ਜਾਵੇਗੀ। ਇਸ ਦਾ ਜਵਾਬ ਦਿੰਦਿਆਂ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰ ਨੂੰ 9500 ਰੁਪਏ ਪ੍ਰਤੀ ਮਹੀਨਾ ਦੇ ਰਹੀ ਹੈ, ਜਿਸ ਵਿਚ 4500 ਰੁਪਏ ਸਟੇਟ ਅਤੇ ਸੈਂਟਰ ਦਾ ਯੋਗਦਾਨ ਹੁੰਦਾ ਹੈ। ਜਿਸ ਵਿਚ 60 ਫੀਸਦੀ ਕੇਂਦਰ ਅਤੇ 40 ਫੀਸਦੀ ਸੂਬੇ ਦਾ ਹੁੰਦਾ ਹੈ।ਇਸ ਤੋਂ ਇਲਾਵਾ 5000 ਰੁਪਏ ਹੋਰ ਸੂਬੇ ਵੱਲੋਂ ਦਿੱਤੇ ਜਾਂਦੇ ਹਨ। ਇਸੇ ਤਰ੍ਹਾਂ ਆਂਗਣਵਾੜੀ ਹੈਲਪਰ ਨੂੰ ਅਸੀਂ 5100 ਰੁਪਏ ਮਹੀਨੇ ਦਿੰਦਾ ਹਾਂ। ਜਿਸ ਵਿਚ ਸੈਂਟਰ ਤੇ ਸਟੇਟ ਦੇ ਸਹਿਯੋਗ ਨਾਲ 2250, ਇਸ ਉਪਰੋਂ ਇਕੱਲੇ ਸੂਬੇ ਦਾ ਯੋਗਦਾਨ 2850 ਹੈ। ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਹਰ ਆਂਗਣਵਾੜੀ ਵਰਕਰ ਦਾ ਇਕ ਸਾਲ ਬਾਅਦ 500 ਰੁਪਏ ਸਲਾਨਾ ਇੰਕਰੀਮੈਂਟ ਲੱਗਦਾ ਹੈ। ਇਸ ਤੋਂ ਬਿਨਾਂ ਸਰਕਾਰ ਵਲੋਂ ਇਨਸੈਂਟਿਵ ਵੀ ਦਿੱਤਾ ਜਾਂਦਾ ਹੈ। ਜਿਸ ਦਾ 500 ਰੁਪਏ ਮਹੀਨਾ ਮਿਲਦਾ ਹੈ। ਇਸ ਤੋਂ ਇਲਾਵਾ ਜਿਹੜੀਆਂ ਆਂਗਣਵਾੜੀ ਵਰਕਰਾਂ ਘਰ-ਘਰ ਜਾ ਕੇ ਗਰਭਵਤੀ ਔਰਤਾਂ ਨੂੰ ਰਜਿਸਟਰ ਕਰਦੀਆਂ ਹਨ, ਉਸ ਦਾ ਵੱਖਰਾ 100 ਰੁਪਿਆ ਮਿਲਦਾ ਹੈ। ਇਸ ਤੋਂ ਬਿਨਾਂ ਵੱਖ-ਵੱਖ ਪ੍ਰੋਗਰਾਮਾਂ ਲਈ ਸਰਕਾਰ ਵੱਲੋਂ ਵੱਖਰਾ ਇਨਸੈਂਟਿਵ ਦਿੱਤਾ ਜਾਂਦਾ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm