ਪੰਜਾਬ ਦੇ ਬੀਡੀਪੀਓ ਬਲਾਕਾਂ ਦਾ ਪੁਨਰਗਠਨ ਹੋਣ ਜਾ ਰਿਹਾ ਹੈ। ਹਰੇਕ ਬਲਾਕ ‘ਚ 80 ਤੋਂ 120 ਪਿੰਡ ਸ਼ਾਮਲ ਕੀਤੇ ਜਾਣਗੇ।
ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਹੁਣ ਸੂਬੇ ਦੇ ਬਲਾਕਾਂ ਦਾ ਪੁਨਰਗਠਨ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਹੁਣ ਹਰੇਕ ਬਲਾਕ ਵਿੱਚ 80 ਤੋਂ 120 ਪਿੰਡ ਸ਼ਾਮਲ ਕੀਤੇ ਜਾਣਗੇ। ਇਹ ਪ੍ਰਕਿਰਿਆ 30 ਅਪ੍ਰੈਲ ਤੱਕ ਪੂਰੀ ਕਰਨੀ ਹੋਵੇਗੀ। ਇਸ ਤੋਂ ਬਾਅਦ ਸਬੰਧਤ ਅਧਿਕਾਰੀ ਵਿਭਾਗ ਨੂੰ ਰਿਪੋਰਟ ਭੇਜਣਗੇ।