News

ਭਾਰਤ-ਪਾਕਿ ਦੇ ਤਣਾਅ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਤੇ ਸਰਹੱਦੀ ਜਿਲ੍ਹਿਆ ਦੇ ਸਕੂਲ 72 ਘੰਟਿਆਂ ਲਈ ਬੰਦ:

ਭਾਰਤ-ਪਾਕਿ ਦੇ ਤਣਾਅ ਤੋਂ ਪੰਜਾਬ ਸਰਕਾਰ ਨੇ ਅਗਲੇ 72 ਘੰਟਿਆਂ ਤੱਕ ਪਠਾਨਕੋਟ, ਫ਼ਿਰੋਜ਼ਪੁਰ ਤੇ ਫਾਜ਼ਿਲਕਾ ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਭਾਰਤ ਨੇ ਅੱਜ ਰਾਤ 1.44 ਵਜੇ ਪਾਕਿਸਤਾਨ ਦੀਆਂ 9 ਥਾਵਾਂ ਤੇ ਮਿਸਾਇਲਾਂ ਨਾਲ ਹਮਲਾ ਕੀਤਾ ਹੈ। ਇਹ ਹਮਲਾ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਕੀਤਾ ਗਿਆ ਹੈ। ਭਾਰਤ ਦੇ ਕੀਤੇ ਗਏ ਇਸ ਹਮਲੇ ਵਿੱਚ ਕਈ ਅੱਤਵਾਦੀਆਂ ਦੀ ਮੌਤ ਦੱਸੀ ਜਾ ਰਹੀ ਹੈ। ਭਾਰਤ ਦੇ ਰੱਖਿਆ ਮੰਤਰਾਲੇ ਦੇ ਸਕੱਤਰ ਦੇ ਅਨੁਸਾਰ ਭਾਰਤ ਨੇ ਇਹ ਹਮਲਾ ਪਾਕਿਸਤਾਨ ਦੀ ਕਿਸੇ ਵੀ ਆਰਮੀ ਯੂਨੀਟ ਤੇ ਜਾ ਆਮ ਨਾਗਰਿਕਾ ਤੇ ਨਹੀਂ ਕੀਤਾ।

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਭਾਰਤ ਦੇ 26 ਲੋਕ ਮਾਰੇ ਗਏ ਸਨ ਅਤੇ ਕਈ ਜ਼ਖਮੀ ਹੋਏ ਸਨ ਜਿਸ ਕਾਰਨ ਭਾਰਤ ਦੇ ਲੋਕਾਂ ਵਿੱਚ ਇਸ ਹਮਲੇ ਨੂੰ ਲੈ ਕਿ ਗੁੱਸਾ ਤੇ ਭਾਰੀ ਰੋਸ਼ ਸੀ। ਪਰ ਭਾਰਤ ਨੇ ਅੱਜ ਜਵਾਬੀ ਕਾਰਵਾਈ ਕਰਦਿਆਂ ਪਾਕਿਸਤਾਨ ਵਿੱਚ ਵੱਖ-ਵੱਖ ਅੱਤਵਾਦੀ ਸੰਗਠਨਾਂ ਤੇ ਹਮਲੇ ਕੀਤੇ ਹਨ।

Admin DoojaPunjab

About Author

Leave a comment

Your email address will not be published. Required fields are marked *

You may also like

Main News News

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan
Main News News

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਕਰਨਲ ਅਤੇ ਉਸ ਦੇ ਪੁੱਤਰ ਦੇ ਮਾਮਲੇ ਵਿੱਚ ਐੱਸਐੱਸਪੀ ਦਾ ਅਸਤੀਫ਼ਾ ਲਿਆ ਜਾਵੇ।

ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਭਾਰਤੀ ਫੌਜ