ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਰਬ-ਪਾਰਟੀ ਮੀਟਿੰਗ ਦੌਰਾਨ ਸਿਆਸੀ ਆਗੂਆਂ ਨੂੰ ਕਿਹਾ ਕਿ ਓਪਰੇਸ਼ਨ ਸਿੰਦੂਰ “ਜਾਰੀ” ਹੈ, ਇਸ ਲਈ, ਉਹ ਤਕਨੀਕੀ ਜਾਣਕਾਰੀ ਨਹੀਂ ਦੇ ਸਕਦੇ। ਰਾਜਨਾਥ ਨੇ ਅੱਗੇ ਕਿਹਾ, “ਇਸ ਸਮੇਂ ਹੋਰ ਵੇਰਵੇ ਦੇਣਾ ਸਮਝਦਾਰੀ ਨਹੀਂ ਹੋਵੇਗੀ। ਭਾਰਤ ਨੇ ਆਪਰੇਸ਼ਨ ਸਿੰਦੂਰ ਦੇ ਤਹਿਤ ਬੁੱਧਵਾਰ ਨੂੰ ਪਾਕਿਸਤਾਨ ਅਤੇ ਪੀਓਕੇ ‘ਚ 9 ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ ਸੀ।
ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਵੀਰਵਾਰ ਸਵੇਰੇ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਦੇ ਕਈ ਟਿਕਾਣਿਆਂ ‘ਤੇ ਏਅਰ ਡਿਫੈਂਸ ਰਾਡਾਰਾਂ ਅਤੇ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ। ਰੱਖਿਆ ਮੰਤਰਾਲੇ ਨੇ ਕਿਹਾ ਕਿ “ਇਹ ਭਰੋਸੇਯੋਗ ਤੌਰ ‘ਤੇ ਪਤਾ ਲੱਗਾ ਹੈ ਕਿ ਲਾਹੌਰ ਵਿਖੇ ਇੱਕ ਏਅਰ ਡਿਫੈਂਸ ਸਿਸਟਮ ਨੂੰ ਬੇਅਸਰ ਕਰ ਦਿੱਤਾ ਗਿਆ ਹੈ,। ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਦੀ ਪ੍ਰਤੀਕਿਰਿਆ ਪਾਕਿਸਤਾਨ ਵਾਂਗ ਹੀ ਉਸੇ ਡੋਮੇਨ ਵਿਚ ਰਹੀ ਹੈ।
ਭਾਰਤ ਨੇ ਅੱਜ ਸਵੇਰੇ ਲਾਹੌਰ ਵਿੱਚ ਪਾਕਿਸਤਾਨ ਦਾ ਏਅਰ ਡਿਫੈਂਸ ਸਿਸਟਮ ਨੂੰ ਖ਼ਤਮ ਕਰ ਦਿੱਤਾ ਹੈ। ਪਾਕਿਸਤਾਨ ਨੇ ਰਾਤ ਭਾਰਤ ਦੇ ਕਈ ਟਿਕਾਣਿਆਂ ਤੇ ਰਾਕੇਟ ਤੇ ਮਿਸਾਈਲਾਂ ਦਾਗੀਆਂ ਸਨ ਪਰ ਭਾਰਤ ਦੇ ਏਅਰ ਡਿਫੈਂਸ ਸਿਸਟਮ ਐਸ-400 ਨੇ ਇਸ ਪਾਕਿਸਤਾਨ ਦੇ ਹਮਲੇ ਨੂੰ ਨਾਕਾਮ ਕਰ ਦਿੱਤਾ ਤੇ ਮਿਸਾਈਲਾਂ ਨੂੰ ਹਵਾ ਵਿੱਚ ਹੀ ਮਾਰ ਗਿਰਾਇਆ।