ਭਾਰਤ ਦੀ ਸੁਪਰੀਮ ਕੋਰਟ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਦੇ ਨਵੇਂ ਨਿਯਮਾਂ ’ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਨਿਯਮਾਂ ਦੀ ਦੁਰਵਰਤੋਂ ਹੋ ਸਕਦੀ ਹੈ, ਇਸ ਕਰਕੇ ਕੇਂਦਰ ਸਰਕਾਰ ਇਨ੍ਹਾਂ ਨਿਯਮਾਂ ਦਾ ਨਵੇਂ ਸਿਰੇ ਤੋਂ ਖਾਕਾ ਤਿਆਰ ਕਰੇ। ਸੁਪਰੀਮ ਕੋਰਟ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਖਿਲਾਫ ਦਾਇਰ ਕਈ ਪਟੀਸ਼ਨਾਂ ’ਤੇ ਸੁਣਵਾਈ ਕੀਤੀ। ਇਨ੍ਹਾਂ ਪਟੀਸ਼ਨਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕਮਿਸ਼ਨ ਨੇ ਜਾਤੀ-ਆਧਾਰਿਤ ਵਿਤਕਰੇ ਵਾਲੀ ਨੀਤੀ ਅਪਣਾਈ ਹੈ ਅਤੇ ਕੁਝ ਵਰਗਾਂ ਨੂੰ ਸੁਰੱਖਿਆ ਮਾਪਦੰਡਾਂ ਤੋਂ ਬਾਹਰ ਰੱਖਿਆ ਹੈ। ਮਾਨਯੋਗ ਚੀਫ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੇ ਬਾਗਚੀ ਦੇ ਬੈਂਚ ਨੇ ਇਨ੍ਹਾਂ ਨਿਯਮਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਕੇਂਦਰ ਅਤੇ ਯੂਜੀਸੀ ਨੂੰ ਨੋਟਿਸ ਜਾਰੀ ਕੀਤੇ। ਹੁਣ ਇਸ ਮਾਮਲੇ ’ਤੇ 19 ਮਾਰਚ ਨੂੰ ਅਗਲੀ ਸੁਣਵਾਈ ਹੋਵੇਗੀ।
ਯੂਜੀਸੀ ਦੇ ਨਵੇਂ ਨਿਯਮਾਂ ‘ਤੇ ਸੁਪਰੀਮ ਕੋਰਟ ਵਲੋਂ ਰੋਕ

