Main News News

ਮੁਹਾਲੀ ਦੇ ਸਕੂਲਾਂ ਅਤੇ fortis ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁਹਾਲੀ ਦੇ ਸਕੂਲ ਅਤੇ fortis ਹਸਪਤਾਲ

ਮੁਹਾਲੀ ਵਿਚ ਅੱਜ ਮੰਗਲਵਾਰ ਸਵੇਰੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਮਿਲਨੀਅਮ ਸਕੂਲ ਸਣੇ ਕਈ ਵਿਦਿਅਕ ਅਦਾਰਿਆਂ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਲੰਘੇ ਕੱਲ੍ਹ ਸ਼ਾਮ ਨੂੰ ਦੁਬਾਰਾ ਸਿਹਤ ਵਿਗੜਨ ਕਾਰਨ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਹਨ ਅਤੇ ਉਨ੍ਹਾਂ ਨੂੰ ਵੀ ਧਮਕੀ ਮਿਲੀ ਹੈ। ਪੁਲਿਸ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਹਸਪਤਾਲ ਦੀ ਚੈਕਿੰਗ ਕੀਤੀ ਅਤੇ ਸੁਰੱਖਿਆ ਘੇਰਾ ਵੀ ਸਖਤ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ਅਤੇ ਚੰਡੀਗੜ੍ਹ ਵਿਚ ਪਿਛਲੇ ਕੁਝ ਸਮੇਂ ਤੋਂ ਅਜਿਹੀਆਂ ਧਮਕੀਆਂ ਦੇ ਮਾਮਲੇ ਵਧੇ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਨਾਮੀ ਸਕੂਲਾਂ, ਮੁਹਾਲੀ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਇੱਥੋਂ ਤੱਕ ਕਿ ਜ਼ਿਲ੍ਹਾ ਅਦਾਲਤ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪੁਲਿਸ ਇਨ੍ਹਾਂ ਧਮਕੀ ਭਰੀਆਂ ਈਮੇਲਾਂ ਦੇ ਸਰੋਤ ਦਾ ਪਤਾ ਲਗਾਉਣ ਵਿਚ ਜੁਟੀ ਹੋਈ ਹੈ।  

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm