ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਸਦਨ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ, ਖ਼ਾਸ ਕਰਕੇ ਇੰਸਟਾਗ੍ਰਾਮ ’ਤੇ ਬੱਚਿਆਂ ਨੂੰ ਪਰੋਸੀ ਜਾ ਰਹੀ ਅਸ਼ਲੀਲ ਸਮੱਗਰੀ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਰਾਜ ਸਭਾ ਵਿੱਚ ਇੱਕ ਚਰਚਾ ਦੌਰਾਨ ਬੋਲਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਡਿਜੀਟਲ ਪਲੇਟਫਾਰਮਾਂ ਦੀ ਦੁਰਵਰਤੋਂ ਬੱਚਿਆਂ ਦੇ ਭਵਿੱਖ ਲਈ ਵੱਡਾ ਖ਼ਤਰਾ ਬਣ ਰਹੀ ਹੈ ਅਤੇ ਇਸ ਨੂੰ ਰੋਕਣ ਲਈ ਤੁਰੰਤ ਸਖ਼ਤ ਕਾਨੂੰਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਇੰਸਟਾਗ੍ਰਾਮ ਵਰਗੀਆਂ ਐਪਸ ’ਤੇ ਅਜਿਹਾ ਕੰਟੈਂਟ ਪਾਇਆ ਜਾ ਰਿਹਾ ਹੈ ਜੋ ‘ਸੌਫਟ ਪੋਰਨੋਗ੍ਰਾਫੀ’ ਦੇ ਬਰਾਬਰ ਹੈ ਅਤੇ ਇਹ 12-13 ਸਾਲ ਦੇ ਬੱਚਿਆਂ ਦੀ ਪਹੁੰਚ ਵਿੱਚ ਸਿਰਫ ਇੱਕ ‘ਕਲਿੱਕ’ ਦੀ ਦੂਰੀ ’ਤੇ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀ ਸਮੱਗਰੀ ਨਾ ਸਿਰਫ਼ ਬੱਚਿਆਂ ਦੀ ਮਾਨਸਿਕਤਾ ’ਤੇ ਮਾੜਾ ਅਸਰ ਪਾ ਰਹੀ ਹੈ, ਸਗੋਂ ਔਰਤਾਂ ਪ੍ਰਤੀ ਉਨ੍ਹਾਂ ਦੇ ਨਜ਼ਰੀਏ ਨੂੰ ਵੀ ਵਿਗਾੜ ਰਹੀ ਹੈ।
ਸ਼ੋਸ਼ਲ ਮੀਡੀਆ ’ਤੇ ਪਰੋਸੀ ਜਾ ਰਹੀ ਅਸ਼ਲੀਲਤਾ ਬੱਚਿਆਂ ਲਈ ਖਤਰਨਾਕ

