ਪੰਜਾਬ ਅਤੇ ਚੰਡੀਗੜ੍ਹ ਵਿਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਮੀਂਹ ਨਾਲ ਮੌਸਮ ਬਦਲਣ ਅਤੇ ਤਾਪਮਾਨ ਵਿਚ ਗਿਰਾਵਟ ਆਉਣ ਕਰਕੇ ਬਿਜਲੀ ਦੀ ਮੰਗ ਵੀ ਘਟ ਗਈ ਹੈ। ਇਸ ਮਹੀਨੇ ਦੇ ਸ਼ੁਰੂ ਵਿਚ ਬਿਜਲੀ ਦੀ ਮੰਗ ਕਰੀਬ 11,400 ਮੈਗਾਵਾਟ ਸੀ ਅਤੇ ਹੁਣ ਇਹ ਮੰਗ ਘਟ ਕੇ 5500 ਮੈਗਾਵਾਟ ਰਹਿ ਗਈ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ ਕੁਝ ਦਿਨਾਂ ਦੌਰਾਨ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਬਿਜਲੀ ਬੋਰਡ ਦੇ ਅਧਿਕਾਰੀਆਂ ਦੱਸਣਾ ਹੈ ਕਿ ਫਰਵਰੀ ਮਹੀਨੇ ਦੇ ਅਖੀਰ ਤੋਂ ਮਾਰਚ ਮਹੀਨੇ ਦੇ ਅੱਧ ਤੱਕ ਤਾਪਮਾਨ ਵਿਚ ਅਚਾਨਕ ਵਾਧਾ ਚਿੰਤਾਜਨਕ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਘਰੇਲੂ ਖਪਤਕਾਰਾਂ ਨੂੰ ਹਰ ਦੋ ਮਹੀਨਿਆਂ ਲਈ 600 ਯੂਨਿਟ ਮੁਫਤ ਬਿਜਲੀ ਮਿਲਦੀ ਹੈ। ਪੰਜਾਬ ਦਾ ਬਿਜਲੀ ਬੋਰਡ ਇਸ ਸਮੇਂ 85 ਲੱਖ ਤੋਂ ਵੱਧ ਪਰਿਵਾਰਾਂ ਸਮੇਤ 1 ਕਰੋੜ 17 ਲੱਖ ਤੋਂ ਵੱਧ ਖਪਤਕਾਰਾਂ ਨੂੰ ਬਿਜਲੀ ਪ੍ਰਦਾਨ ਕਰਦਾ ਹੈ।
ਪੰਜਾਬ ਅਤੇ ਚੰਡੀਗੜ੍ਹ ਸਣੇ ਨੇੜਲੇ ਇਲਾਕਿਆਂ ’ਚ ਰੁਕ-ਰੁਕ ਕੇ ਪੈ ਰਿਹਾ ਮੀਂਹ

