ਭਾਰਤ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਨਿਯਮਾਂ ਵਿਚ ਸੋਧ ਕਰ ਦਿੱਤੀ ਹੈ। ਇਸ ਬਦਲਾਅ ਤੋਂ ਬਾਅਦ ਹੁਣ ਬੋਰਡ ਦੇ ਦੋ ਸਭ ਤੋਂ ਅਹਿਮ ਅਹੁਦਿਆਂ – ਮੈਂਬਰ (ਸਿੰਚਾਈ) ਅਤੇ ਮੈਂਬਰ (ਬਿਜਲੀ) ’ਤੇ ਨਿਯੁਕਤੀ ਲਈ ਸਿਰਫ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਤੱਕ ਹੀ ਸੀਮਤ ਰਹਿਣ ਦੀ ਸ਼ਰਤ ਖਤਮ ਹੋ ਗਈ ਹੈ। ਕੇਂਦਰ ਸਰਕਾਰ ਵਲੋਂ ਬੀਬੀਐਮਬੀ ਨਿਯਮ 1974 ਵਿਚ ਸੋਧ ਕਰਦਿਆਂ ਹੁਣ ਇਨ੍ਹਾਂ ਅਹੁਦਿਆਂ ਲਈ ਯੋਗਤਾ ਦੇ ਨਿਯਮ ਬਦਲ ਦਿੱਤੇ ਗਏ ਹਨ। ਹੁਣ ਨਵੇਂ ਨਿਯਮਾਂ ਅਨੁਸਾਰ ਦੇਸ਼ ਭਰ ਤੋਂ ਕੋਈ ਵੀ ਯੋਗ ਅਧਿਕਾਰੀ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰ ਸਕੇਗਾ। ਬੀਬੀਐਮਬੀ ਵਲੋਂ ਭਰਤੀ ਨਿਯਮਾਂ ਵਿਚ ਕੀਤੀ ਗਈ ਸੋਧ ਖਿਲਾਫ ਬਿਆਨ ਦਿੰਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਤਰੀਕੇ ਨਾਲ ਪੰਜਾਬ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ।
ਪੰਜਾਬ ਅਤੇ ਹਰਿਆਣਾ ਦਾ ਬੀਬੀਐਮਬੀ ਦੇ ਅਹੁਦਿਆਂ ’ਤੇ ਦਬਦਬਾ ਖਤਮ

