ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਾਤਰੀ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਇਸਦੇ ਚੱਲਦਿਆਂ ਪੰਜਾਬ ਪੁਲਿਸ ਦੀ ਇਕ ਵਿਸ਼ੇਸ ਟੀਮ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਪਹੁੰਚ ਗਈ ਹੈ, ਜਿੱਥੇ ਅਮ੍ਰਿਤਪਾਲ ਸਿੰਘ ਫਿਲਹਾਲ ਨੈਸ਼ਨਲ ਸਕਿਉਰਿਟੀ ਐਕਟ (ਐਨ.ਐਸ.ਏ.) ਦੇ ਤਹਿਤ ਬੰਦ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਅਮ੍ਰਿਤਪਾਲ ਸਿੰਘ ਦੀ ਐਨ.ਐਸ.ਏ. ਹਿਰਾਸਤ ਭਲਕੇ 22 ਅਪ੍ਰੈਲ ਨੂੰ ਸਮਾਪਤ ਹੋ ਰਹੀ ਹੈ। ਜਿਵੇਂ ਹੀ ਅਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਖਤਮ ਹੋਵੇਗੀ, ਤਾਂ ਪੁਲਿਸ ਉਨ੍ਹਾਂ ਨੂੰ ਅਜਨਾਲਾ ਮਾਮਲੇ ਵਿਚ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰੇਗੀ। ਇਸ ਤੋਂ ਬਾਅਦ ਮੁਕੱਦਮੇ ਦੀ ਅਗਲੀ ਕਾਰਵਾਈ ਸ਼ੁਰੂ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਅਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿਚ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਫਰਵਰੀ 2023 ਵਿਚ ਅਜਨਾਲਾ ਪੁਲਿਸ ਥਾਣੇ ’ਤੇ ਹੋਏ ਹਮਲੇ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਜਿੱਥੇ ਅਮ੍ਰਿਤਪਾਲ ਸਿੰਘ ਆਪਣੇ ਸਮਰਥਕਾਂ ਦੇ ਨਾਲ ਮਿਲ ਕੇ ਬੈਰੀਕੇਡਸ ਤੋੜ ਕੇ ਥਾਣੇ ਵਿਚ ਦਾਖਲ ਹੋ ਗਏ ਸਨ ਅਤੇ ਇਕ ਸਾਥੀ ਨੂੰ ਛੁਡਾਉਣ ਦੇ ਲਈ ਪੁਲਿਸ ਨਾਲ ਝੜਪ ਵੀ ਹੋ ਗਈ ਸੀ।
ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਾਤਰੀ ਦੇ ਆਸਾਰ

