News other

ਸੋਨਮ ਬਾਜਵਾ ਦੀ ਨਵੀਂ ਫਿਲਮ ‘ਪਿੱਟ ਸਿਆਪਾ’ ’ਤੇ ਰੋਕ

ਸੋਨਮ ਬਾਜਵਾ

ਫਿਲਮ ਅਦਾਕਾਰਾ ਸੋਨਮ ਬਾਜਵਾ ਦੀ ਫਿਲਮ ‘ਪਿੱਟ ਸਿਆਪਾ’ ਵਿਵਾਦਾਂ ਵਿਚ ਘਿਰ ਗਈ ਹੈ। ਕਾਪੀਰਾਈਟ ਵਿਵਾਦ ਦੇ ਚੱਲਦਿਆਂ ਚੰਡੀਗੜ੍ਹ ਦੀ ਅਦਾਲਤ ਨੇ ਫਿਲਹਾਲ ਇਸ ਫਿਲਮ ਦੀ ਰਿਲੀਜ਼ ’ਤੇ ਰੋਕ ਲਗਾ ਦਿੱਤੀ ਹੈ। ਇਹ ਫਿਲਮ ਆਉਂਦੀ 1 ਮਈ ਨੂੰ ਰਿਲੀਜ਼ ਹੋਣ ਵਾਲੀ ਸੀ। ਫਿਲਮ ਦੇ ਲੇਖਕ ਰਾਜਨ ਨੰਦਨ ਦਾ ਦਾਅਵਾ ਹੈ ਕਿ ਫਿਲਮ ਦੀ ਕਹਾਣੀ ਉਨ੍ਹਾਂ ਦੀ ਲਿਖੀ ਹੋਈ ਸਕਰਿਪਟ ’ਤੇ ਅਧਾਰਿਤ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਕਰਿਪਟ ਨੂੰ ਸਾਲ 2011 ਵਿਚ ਰਜਿਸਟਰ ਕਰਾਇਆ ਗਿਆ ਸੀ। ਲੇਖਿਕ ਅਨੁਸਾਰ ਲੰਘੀ 27 ਮਾਰਚ 2026 ਨੂੰ ਜਦੋਂ ਫਿਲਮ ‘ਪਿੱਟ ਸਿਆਪਾ’ ਦਾ ਪ੍ਰੋਮੋ ਰਿਲੀਜ਼ ਹੋਇਆ, ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਫਿਲਮ ਦੀ ਕਹਾਣੀ ਉਨ੍ਹਾਂ ਦੀ ਸਕਰਿਪਟ ਨਾਲ ਮਿਲਦੀ-ਜੁਲਦੀ ਹੈ। ਇਸ ਤੋਂ ਬਾਅਦ 1 ਅਪ੍ਰੈਲ 2026 ਨੂੰ ਉਨ੍ਹਾਂ ਨੇ ਫਿਲਮ ਨਾਲ ਜੁੜੇ ਪੱਖਾਂ ਨੂੰ ਲੀਗਲ ਨੋਟਿਸ ਭੇਜਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਪ੍ਰੈਲ ਨੂੰ ਹੋਵੇਗੀ।

Admin DoojaPunjab

About Author

You may also like

Main News News

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan
Main News News

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਕਰਨਲ ਅਤੇ ਉਸ ਦੇ ਪੁੱਤਰ ਦੇ ਮਾਮਲੇ ਵਿੱਚ ਐੱਸਐੱਸਪੀ ਦਾ ਅਸਤੀਫ਼ਾ ਲਿਆ ਜਾਵੇ।

ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਭਾਰਤੀ ਫੌਜ