ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਮਗਰੋਂ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ, ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ। ਭਗਵੰਤ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਹਿਰੀਲੀ ਸ਼ਰਾਬ ਕਾਂਡ, ‘‘ਨਕਲੀ ਸ਼ਰਾਬ ਮਾਫ਼ੀਆ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਹੁਣ ਤੱਕ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਨ ਸੁਖਬੀਰ ਸਿੰਘ ਬਾਦਲ ਦਾ ਤਿੱਖਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮਜੀਠਾ ਵਿਚ ਪੰਜ ਪਿੰਡਾਂ ਵਿਚ ਵਾਪਰੀ ਜ਼ਹਿਰੀਲੀ ਸ਼ਰਾਬ ਦੀ ਘਟਨਾ ਵਿਚ ਕੀਮਤੀ ਜਾਨਾਂ (ਰਿਪੋਰਟਾਂ ਅਨੁਸਾਰ ਹੁਣ ਤੱਕ 17 ) ਦੇ ਨੁਕਸਾਨ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ।
ਇਹ ਸ਼ਰਾਬ ਮਾਫੀਆ ਦੁਆਰਾ ਪੈਦਾ ਕੀਤੀ ਇਕ ਸਰਕਾਰੀ ਆਫ਼ਤ ਹੈ। ਪੰਜਾਬ ਸਰਕਾਰ ਦੇ ਹੱਥ ਖੂਨ ਨਾਲ ਰੰਗੇ ਹੋਏ ਹਨ ਕਿਉਂਕਿ ਸੱਤਾਧਾਰੀ ਪਾਰਟੀ ਦੇ ਵਿਧਾਇਕ ਅਤੇ ਆਗੂ ਸਿੱਧੇ ਤੌਰ ‘ਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਹਨ।