ਭਾਰਤ ਸਰਕਾਰ ਨੇ ਤੁਰਕੀ ਦੇ ਸਰਕਾਰੀ ਚੈਨਲ ਟੀ.ਆਰ.ਟੀ. ਵਰਲਡ ਅਤੇ ਚੀਨ ਦੇ ਸਰਕਾਰੀ ਮੀਡੀਆ ਗਲੋਬਲ ਟਾਈਮਜ਼ ਅਤੇ ਸਿਨਹੂਆ ਦੇ ਐਕਸ ਅਕਾਊਂਟ ਬਲੌਕ ਕਰ ਦਿੱਤੇ ਹਨ। ਇਨ੍ਹਾਂ ’ਤੇ ਭਾਰਤ ਵਿਰੋਧੀ ਗਤੀਵਿਧੀਆਂ ਚਲਾਉਣ ਅਤੇ ਫੌਜ ਦੇ ਬਾਰੇ ਵਿਚ ਗਲਤ ਖਬਰਾਂ ਫੈਲਾਉਣ ਦਾ ਆਰੋਪ ਹੈ।
ਉਧਰ ਦੂਜੇ ਪਾਸੇ ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਸੀਜ਼ਫਾਇਰ ਤੋਂ ਬਾਅਦ ਵੀ ਸੁਰੱਖਿਆ ਬਲਾਂ ਦਾ ਅਪਰੇਸ਼ਨ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਦੇ ਕੇਲਰ ਖੇਤਰ ਵਿਚ ਭਾਰੀ ਮਾਤਰਾ ਵਿਚ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ। ਇੱਥੇ ਲੰਘੇ ਕੱਲ੍ਹ ਭਾਰਤੀ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ।
ਭਾਰਤ ਸਰਕਾਰ ਨੇ ਕਿਹਾ ਕਿ ਪਾਕਿਸਤਾਨ ਨਾਲ ਜਦੋਂ ਤਣਾਅ ਦਾ ਮਹੌਲ ਸੀ ਤਾਂ ਚੀਨ ਪਾਕਿਸਤਾਨ ਨਾਲ ਮਿਲ ਕਿ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ। ਭਾਰਤ ਸਰਕਾਰ ਦੀ ਇਹਨਾਂ ਗਤੀਵਿਧੀਆਂ ਤੇ ਤਿੱਖੀ ਨਜ਼ਰ ਸੀ ਤੇ ਭਾਰਤ ਸਰਕਾਰ ਨੇ ਇਹਨਾਂ ਗਤੀਵਿਧੀਆਂ ਦੇ ਮਾਧਿਆਮਾਂ ਨੂੰ ਅੰਜਾਮ ਦੇਣ ਵਾਲੇ ਚੈਨਲਾ ਐਕਸ ਖਾਤਿਆਂ ਨੂੰ ਬਲੌਕ ਕਰ ਦਿੱਤਾ ਹੈ।
ਭਾਰਤ ਤੇ ਪਾਕਿਸਤਾਨ ਨਾਲ ਤਣਾਅ ਦੇ ਮਹੌਲ ਦੌਰਾਨ ਪਾਕਿਸਤਾਨ ਦੇ ਨਿਊਜ਼ ਮੀਡੀਆ ਨੇ ਕਿਹਾ ਸੀ ਕਿ ਉਹਨਾ ਭਾਰਤ ਦੀ ਰੱਖਿਆ ਪ੍ਰਣਾਲੀ ਨੂੰ ਬੂਰੀ ਤਰੀਕੇ ਨਾਲ ਪ੍ਰਭਾਵਿਤ ਕੀਤਾ ਹੈ ਅਤੇ ਉਹਨਾਂ ਨੇ ਆਦਮਪੁਰ ਵਿੱਚ ਸਥਿੱਤ ਐੱਸ-400 ਮਿਜ਼ਾਈਲ ਪ੍ਰਣਾਲੀ ਨੂੰ ਨਸ਼ਟ ਕਰ ਦਿੱਤਾ ਹੈ ਜਦਕਿ ਇਹ ਗਲਤ ਸੀ।