ਪਾਕਿਸਤਾਨੀ ਸਰਕਾਰ ਨੇ ਭਾਰਤ ਨੂੰ ਸਿੰਧੂ ਜਲ ਸੰਧੀ ਨੂੰ ਟਾਲਣ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ ਹੈ, ਇਹ ਫੈਸਲਾ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਲਿਆ ਸੀ। ਭਾਰਤ ਦੇ ਜਲ ਸ਼ਕਤੀ ਮੰਤਰਾਲੇ ਦੇ ਸਕੱਤਰ ਨੂੰ ਲਿਖੇ ਪੱਤਰ ਵਿੱਚ ਪਾਕਿਸਤਾਨ ਦੇ ਜਲ ਸਰੋਤ ਮੰਤਰਾਲੇ ਦੇ ਸਕੱਤਰ ਨੇ ਜ਼ੋਰ ਦੇ ਕੇ ਕਿਹਾ ਕਿ ਪਾਕਿਸਤਾਨ ਇਸ ਮੁੱਦੇ ‘ਤੇ ਚਰਚਾ ਕਰਨਾ ਚਾਹੁੰਦਾ ਹੈ।
ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਲੋਕ ਮਾਰੇ ਗਏ ਸਨ ਜਿਸ ਨਾਲ ਪੂਰੇ ਦੇਸ਼ ਵਿੱਚ ਪਾਕਿਸਤਾਨ ਤੇ ਉੱਥੋਂ ਦੇ ਅੱਤਵਾਦੀ ਸੰਗਠਨਾਂ ਖ਼ਿਲਾਫ ਭਾਰੀ ਗੁੱਸਾ ਸੀ ਤੇ ਭਾਰਤ ਨੇ ਪਾਕਿਸਤਾਨ ਤੇ ਜਵਾਬੀ ਕਾਰਵਾਈ ਕਰਦਿਆਂ ਪਾਕਿਸਤਾਨ ਖ਼ਿਲਾਫ ਪੰਜ ਬੜੇ ਫ਼ੈਸਲੇਂ ਲਏ ਸਨ ਜਿਸ ਵਿੱਚ ਸਿੰਧੂ ਜਲ ਸਮਝੌਤੇ ਨੂੰ ਰੱਦ ਕਰ ਦਿੱਤਾ ਸੀ।
ਪਰ ਹੁਣ ਭਾਰਤ ਨੂੰ ਪਾਕਿਸਤਾਨ ਨੇ ਇਸ ਕੀਤੇ ਗਏ ਰੱਦ ਸਮਝੌਤੇ ਉੱਤੇ ਮੁੜ ਵਿਚਾਰ ਕਰਨ ਲਈ ਬੇਨਤੀ ਕੀਤੀ ਹੈ। ਪਾਕਿਸਤਾਨ ਦਾ 90 ਪ੍ਰਤੀਸ਼ਤ ਖੇਤੀਬਾੜੀ ਦਾ ਹਿੱਸਾ ਸਿੰਧੀ ਦਰਿਆ ਉੱਤੇ ਨਿਰਭਰ ਕਰਦਾ ਹੈ ਭਾਰਤ ਨੇ ਇਸ ਸਮਝੌਤੇ ਨੂੰ ਰੱਦ ਕਰਨ ਨਾਲ ਭਾਰਤ ਨੇ ਬਿਆਸ ਦਰਿਆ ਦੇ ਪਾਣੀ ਦਾ ਵਹਾਅ ਭਾਰਤ ਵੱਲ ਨੂੰ ਮੌੜ ਲਿਆ ਸੀ।
ਪਰ ਹੁਣ ਭਾਰਤ ਕਦੇ ਵੀ ਪਾਣੀ ਨੂੰ ਰੋਕ ਸਕਦਾ ਹੈ ਤੇ ਕਦੇ ਵੀ ਪਾਕਿਸਤਾਨ ਨੂੰ ਛੱਡ ਸਕਦਾ ਹੈ। ਸਿੰਧ, ਚਿਨਾਬ ਤੇ ਜੇਹਲਮ ਦਰਿਆ ਸਿੰਧੂ ਨਦੀ ਦੇ ਤਿੰਨ ਮੁੱਖ ਪਾਣੀ ਦੇ ਸ੍ਰੋਤ ਹਨ