ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਪਾਰ ਮੁਅੱਤਲ ਹੋਣ ਕਾਰਨ ਅਫਗਾਨਿਸਤਾਨ ਤੋਂ ਸੁੱਕੇ ਮੇਵੇ ਦੀ ਦਰਾਮਦ ਮਹਿੰਗੀ ਹੋ ਗਈ ਹੈ। ਪੁਰਾਣੀ ਦਿੱਲੀ ਵਿੱਚ ਖਾਰੀ ਬਾਉਲੀ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਰਾਹੀਂ ਅਫਗਾਨਿਸਤਾਨ ਤੋਂ ਸੁੱਕੇ ਮੇਵੇ ਦੀ ਦਰਾਮਦ ਲਈ ਵਰਤਿਆ ਜਾਣ ਵਾਲਾ ਜ਼ਮੀਨੀ ਰਸਤਾ ਕੱਟ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਅਫਗਾਨਿਸਤਾਨ ਤੋਂ ਸੁੱਕੇ ਮੇਵੇ ਲੈ ਕੇ ਆਏ 160 ਟਰੱਕਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਭਾਰਤ ਵਿੱਚ ਪਹਿਲਗਾਮ ਵਿੱਚ ਹੋਏ ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਸਨ। ਪਰ ਇਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧ ਵਿਗੜ ਗਏ ਸਨ ਤੇ ਭਾਰਤ ਨੇ ਪਾਕਿਸਤਾਨ ਦੇ ਖਿਲਾਫ ਪੰਜ ਬੜੇ ਫ਼ੈਸਲੇਂ ਲਏ ਸਨ। ਜਿਸ ਵਿੱਚ ਸਿੰਧੂ ਜਲ ਸਮਝੌਤਾ ਮੁੱਖ ਸੀ।
ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਸਾਰੇ ਵਪਾਰਕ ਸਬੰਧ ਵੀ ਖ਼ਤਮ ਕਰ ਦਿੱਤੇ ਸਨ ਜਿਸ ਨਾਲ ਅਟਾਰੀ ਬਾਰਡਰ ਨੂੰ ਬੰਦ ਕਰ ਦਿੱਤਾ ਗਿਆ ਸੀ। ਪਾਕਿਸਤਾਨ ਨੇ ਵੀ ਭਾਰਤ ਦੇ ਨਾਲ ਸਾਰੇ ਵਪਾਰਕ ਰਿਸ਼ਤੇ ਖ਼ਤਮ ਕਰ ਦਿੱਤੇ ਸਨ। ਦੋਵਾਂ ਦੇਸ਼ਾਂ ਨੇ ਆਪਣੇ ਵਪਾਰਕ ਰਸਤੇ ਬੰਦ ਕਰ ਦਿੱਤੇ ਸਨ।