ਅਮਰੀਕਾ ਦੇ ਜ਼ਿਲ੍ਹਾ ਜੱਜ ਐਲੀਸਨ ਬੁਰੋਜ਼ ਨੇ ਡੋਨਾਲਡ ਟਰੰਪ ਪ੍ਰਸ਼ਾਸਨ ਦੁਆਰਾ ਹਾਰਵਰਡ ਯੂਨੀਵਰਸਿਟੀ ਨੂੰ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ਤੇ ਪਾਬੰਦੀ ਲਗਾਉਣ ਦੇ ਆਦੇਸ਼ ਨੂੰ ਰੋਕ ਦਿੱਤਾ ਹੈ। ਇਸ ਨਾਲ ਲਗਭਗ 788 ਭਾਰਤੀ ਵਿਦਿਆਰਥੀਆਂ ਸਮੇਤ ਹਜ਼ਾਰਾਂ ਵਿਦਿਆਰਥੀਆਂ ਨੂੰ ਅਸਥਾਈ ਰਾਹਤ ਮਿਲੇਗੀ।
ਹਾਰਵਰਡ ਨੇ ਪਹਿਲਾਂ ਪ੍ਰਸ਼ਾਸਨ ਤੇ ਮੁਕੱਦਮਾ ਕੀਤਾ, ਪਾਬੰਦੀ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ, ਅਤੇ ਕਿਹਾ, “ਆਪਣੇ ਅੰਤਰਰਾਸ਼ਟਰੀ ਵਿਦਿਆਰਥੀਆਂ ਤੋਂ ਬਿਨਾਂ, ਹਾਰਵਰਡ, ਹਾਰਵਰਡ ਨਹੀਂ ਹੈ। ਪਿਛਲੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲ ਕਰਨ ਦੀ ਹਾਰਵਰਡ ਯੂਨੀਵਰਸਿਟੀ ਦੀ ਯੋਗਤਾ ਨੂੰ ਰੱਦ ਕਰ ਦਿੱਤਾ ਸੀ।
ਇਸ ਕਦਮ ਨੂੰ ਹਾਰਵਰਡ ਨੇ “ਗੈਰ-ਕਾਨੂੰਨੀ” ਕਿਹਾ ਸੀ। ਪ੍ਰਸ਼ਾਸਨ ਨੇ ਹਾਰਵਰਡ ‘ਤੇ “ਹਿੰਸਾ, ਯਹੂਦੀ ਵਿਰੋਧੀਵਾਦ, ਅਤੇ ਚੀਨੀ ਕਮਿਊਨਿਸਟ ਪਾਰਟੀ ਨਾਲ ਤਾਲਮੇਲ ਕਰਨ” ਦਾ ਦੋਸ਼ ਲਗਾਇਆ। ਹਾਰਵਰਡ ਨੂੰ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲ ਕਰਨ ਦੀ ਯੋਗਤਾ ਮੁੜ ਪ੍ਰਾਪਤ ਕਰਨ ਲਈ ਮੰਗਾਂ ਦੀ ਸੂਚੀ ਦੀ ਪਾਲਣਾ ਕਰਨ ਲਈ 72 ਘੰਟੇ ਦਿੱਤੇ ਗਏ ਸਨ।