ਹਰ ਸਾਲ ਪੰਜ ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ। ਪੂਰੇ ਸੰਸਾਰ ਭਰ ਵਿੱਚ ਵੱਖ-ਵੱਖ ਦੇਸਾਂ ਦੇ ਲੀਡਰ ਆਪਣੀਆਂ ਪ੍ਰਤੀਕ੍ਰਿਆਵਾਂ ਜਾਰੀ ਕਰਦੇ ਹਨ ਤੇ ਪੌਦੇ ਵੀ ਲਗਾਉਂਦੇ ਹਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਨਿਵਾਸ ਸਥਾਨ ਤੇ ਸੰਧੂਰ ਦਾ ਬੂਟਾ ਲਗਾਇਆ ਹੈ।
ਭਾਰਤ ਨੇ ਪਾਕਿਸਤਾਨ ਵੱਲੋਂ ਕੀਤੇ ਗਏ ਪਹਿਲਗਾਮ ਉੱਤੇ ਅੱਤਵਾਦੀ ਹਮਲੇ ਦੇ ਵਿਰੁੱਧ ਅਪਰੇਸ਼ਨ ਸਿੰਦੂਰ ਚਲਾਇਆ ਸੀ ਜਿਸ ਵਿੱਚ ਪਾਕਿਸਤਾਨ ਅਧਾਰਿਤ ਵੱਖ-ਵੱਖ ਅੱਤਵਾਦੀ ਸਮੂਹਾਂ ਦੇ 100 ਤੋਂ ਵੱਧ ਅੱਤਵਾਦੀ ਮਾਰੇ ਗਏ ਸਨ ਤੇ 35 ਤੋਂ 40 ਪਾਕਿਸਤਾਨੀ ਫੌਜੀ ਮਾਰੇ ਗਏ ਸਨ। ਭਾਰਤ ਨੇ ਪਾਕਿਸਤਾਨ ਤੇ ਏਅਰ ਸਟਰਾਇਕ ਕਰਕੇ ਪਾਕਿਸਤਾਨ ਅਧਾਰਿਤ ਵੱਖ-ਵੱਖ ਅੱਤਵਾਦੀ ਸਮੂਹਾਂ ਦੇ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ।
ਭਾਰਤ ਵਿੱਚ ਵਿਸ਼ਵ ਵਾਤਾਵਰਣ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ ਲੋਕ ਅਤੇ ਵੱਖ-ਵੱਖ ਸੰਸਥਾਵਾਂ ਇਸ ਦਿਨ ਬੂਟੇ ਲਗਾਉਂਦੇ ਹਨ।

