6 ਜੂਨ 1984 ਦੇ ਘੱਲੂਘਾਰੇ ਨੂੰ ਯਾਦ ਕਰਦਿਆਂ ਅੱਜ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ ਹੈ ਪਰ ਉਹਨਾਂ ਨੇ ਕੌਮ ਦੇ ਨਾਂ ਸੰਦੇਸ਼ ਨਹੀਂ ਪੜਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦ ਪਰਿਵਾਰਾਂ ਦਾ ਕੀਤਾ ਸਨਮਾਨ ਹੈ।
ਸ਼ਹੀਦ ਪਰਿਵਾਰਾਂ ਦੇ ਸਿਰੋਪਾਓ ਪਾ ਕੇ ਕੀਤਾ ਸਨਮਾਨ ਅਤੇ ਨਾਲ ਹੀ ਜਥੇਦਾਰ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਹੈ। ਉਹਨਾਂ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਮਿਲ ਕੇ ਯਤਨ ਕਰਨ ਲਈ ਕੌਮ ਨੂੰ ਸੰਦੇਸ ਦਿੱਤਾ ਹੈ। ਉਹਨਾਂ ਨੇ ਅਰਦਾਸ ਕਰਦਿਆਂ ਕਿਹਾ ਕਿ ਪੰਜਾਬ ਨੂੰ ਕਦੇ ਜੰਗ ਦਾ ਅਖਾੜਾ ਨਾ ਬਣਾਇਆ ਜਾਵੇ।
ਉਹਨਾਂ ਸ਼ਹੀਦ ਸਿੰਘਾ ਨੂੰ ਯਾਦ ਕਰਦਿਆਂ ਸਿਰ ਉੱਤੇ ਕਾਲੀ ਦਸਤਾਰ ਸਜਾਈ ਸੀ। ਅੱਜ ਦੇ ਘੱਲੂਘਾਰਾ ਸਮਾਗਮ ਵਿੱਚ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਤੇ ਬੀਜੇਪੀ ਦੇ ਆਗੂ ਸਰਚਾਂਦ ਸਿੰਘ ਅਤੇ ਸਿਮਰਨਜੀਤ ਸਿੰਘ ਮਾਨ ਨੇ ਸਿਰਕਤ ਕੀਤੀ ਸੀ।

