ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ 11 ਜੂਨ ਨੂੰ ਰਿਹਾਅ ਹੋ ਸਕਦੇ ਹਨ। ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਖ਼ਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ਵਿੱਚ 11 ਜੂਨ ਨੂੰ ਜ਼ਮਾਨਤ ਮਿਲਣ ਦੀ ਸੰਭਾਵਨਾ ਹੈ। ਇਮਰਾਨ ਦੀ ਪਾਰਟੀ ਦੇ ਇੱਕ ਉੱਚ ਆਗੂ ਨੇ ਇਸਲਾਮਾਬਾਦ ਹਾਈ ਕੋਰਟ ਚ 190 ਮਿਲੀਅਨ ਪੌਂਡ ਜਮਾਨਤ ਭਰੀ ਹੈ।
ਅਲ-ਕਾਦਿਰ ਟਰੱਸਟ ਮਾਮਲੇ ਵਿੱਚ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਸਜ਼ਾ ਮੁਅੱਤਲ ਕਰਨ ਦੀ ਅਪੀਲ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਹੋਣੀ ਹੈ। ਇਮਰਾਨ ਖ਼ਾਨ (72) ਅਗਸਤ 2023 ਤੋਂ ਕਈ ਮਾਮਲਿਆਂ ਵਿੱਚ ਅਡਿਆਲਾ ਜੇਲ੍ਹ ਵਿੱਚ ਬੰਦ ਹੈ।

