ਪੰਜਾਬੀ ਗਾਇਕ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਸਿੰਘ ਦਾ ਸੋਮਵਾਰ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਦੇਹਾਂਤ ਹੋ ਗਿਆ। ਉਹ ਕਾਫੀ ਲੰਮੇ ਸਮੇਂ ਤੋਂ ਫੇਫੜਿਆਂ ਦੇ ਕੈਂਸਰ ਤੋਂ ਪੀੜਤ ਸਨ ਅਤੇ ਕੁਝ ਦਿਨਾਂ ਤੋਂ ਮੋਹਾਲੀ ਦੇ ਉੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ।
ਉਹਨਾਂ ਦਾ ਅੰਤਿਮ ਸੰਸਕਾਰ 10 ਜੂਨ ਦਿਨ ਮੰਗਲਵਾਰ ਨੂੰ 10:30 ਵਜੇ ਚੰਡੀਗੜ੍ਹ ਦੇ ਸੈਕਟਰ 25 ਸ਼ਮਸ਼ਾਨ ਘਾਟ ’ਚ ਕੀਤਾ ਜਾਵੇਗਾ।

