ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਵੇਗੀ ,4 ਨਵੇਂ ਕਾਰਜਕਾਰੀ ਜਥੇਦਾਰਾਂ ਦੀ ਸੇਵਾ ਬਾਰੇ ਵੀ ਫੈਸਲਾ ਹੋ ਸਕਦੈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਵੀਰਵਾਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਇਕੱਤਰਤਾ ਭਾਵੇਂ ਜਥੇਦਾਰ ਦੇ ਇਸ ਫ਼ੈਸਲੇ ਨੂੰ ਲੈ ਕੇ ਅਹਿਮ ਰਹੇਗੀ ਪਰ ਸਹਿਮਤੀ ਨਾ ਬਣਨ ’ਤੇ ਇਸ ਫ਼ੈਸਲੇ ਨੂੰ ਅੱਗੇ ਵੀ ਪਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਫਿਲਹਾਲ ਜਥੇਦਾਰਾਂ ਸਬੰਧੀ ਕੋਈ ਵੱਡਾ ਫ਼ੈਸਲਾ ਨਾ ਲੈਂਦੇ ਹੋਏ ਗਿਆਨੀ ਗੜਗੱਜ ਕੋਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਗਿਆਨੀ ਗੜਗੱਜ ਤੋ ਬਾਅਦ ਫਿਲਹਾਲ ਕਿਸ ਸਿੰਘ ਸਾਹਿਬ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਜਾ ਸਕਦਾ ਹੈ। ਇਹ ਫੈਸਲਾ ਹੋਣਾ ਬਾਕੀ ਹੈ।

