ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਵਾਲੇ ਸਾਰੇ ਮੰਤਰੀਆਂ ਲਈ ਆਰ.ਟੀ.-ਪੀ.ਸੀ.ਆਰ. ਟੈਸਟ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਦੇਸ਼ ਭਰ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 7000 ਨੂੰ ਪਾਰ ਕਰ ਗਈ ਹੈ ਤੇ ਬੀਤੇ 24 ਘੰਟਿਆਂ ਵਿਚ 300 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਵੀ 35 ਕੋਰੋਨਾ ਦੇ ਮਾਮਲੇ ਕੱਲ ਤੱਕ ਦਰਜ਼ ਕੀਤੇ ਗਏ ਸਨ। ਕੋਵਿਡ-19 ਖ਼ਤਮ ਹੋਣ ਤੋਂ ਬਾਅਦ ਇਹ ਦੂਜੀ ਵਾਰ ਵਧਣਾ ਸ਼ੁਰੂ ਹੋਇਆ ਹੈ।
ਕਿਹਾ ਜਾ ਰਿਹਾ ਹੈ ਕਿ ਇਸ ਵਾਰ ਦਾ ਕੋਰੋਨਾ ਜ਼ਿਆਦਾ ਪ੍ਰਭਾਵਸ਼ਾਲੀ ਤੇ ਤਾਕਤਵਰ ਨਹੀਂ ਹੈ ਪਰ ਫਿਰ ਵੀ ਇਸ ਦੇ ਵਧਦੇ ਮਾਮਲਿਆਂ ਨੂੰ ਲੈ ਕਿ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ।

