ਬੱਬਰ ਖ਼ਾਲਸਾ ਦੀ ਧਮਕੀ ਤੋਂ ਬਾਅਦ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਦੇ ਵੱਲੋਂ ਆਪਣਾ ਇੰਸਟਾਗ੍ਰਾਮ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਪੁਲਿਸ ਨੇ ਦੀਪਿਕਾ ਨੂੰ ਧਮਕੀ ਦੇਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਹੀ ਦੀਪਿਕਾ ਨੂੰ ਧਮਕੀ ਭਰੀ ਈਮੇਲ ਭੇਜੀ ਸੀ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ, ਦੀਪਿਕਾ ਨੂੰ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਦੀਪਿਕਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਬੀਤੇ ਕੱਲ੍ਹ ਪੁਲਿਸ ਨੇ ਸੁਰੱਖਿਆ ਲਈ ਉਸ ਦੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕਰ ਦਿੱਤੇ ਸਨ।
ਇਥੇ ਜਿਕਰ ਕਰਨਾ ਬਣਦਾ ਹੈ ਕਿ ਕੁੱਝ ਦਿਨ ਪਹਿਲੋਂ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਮਲ ਕੌਰ ਭਾਬੀ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤਾ ਸੀ। ਉਸੇ ਵੀਡੀਓ ਵਿੱਚ, ਉਸਨੇ ਦੀਪਿਕਾ ਲੂਥਰਾ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਉਸਨੇ ਵੀਡੀਓ ਬਣਾਉਣਾ ਬੰਦ ਨਾ ਕੀਤਾ, ਤਾਂ ਉਸਦੀ ਹਾਲਤ ਵੀ ਕਮਲ ਕੌਰ ਵਰਗੀ ਹੋਵੇਗੀ, ਅਤੇ ਇਸ ਵਾਰ “ਲਾਸ਼ ਵੀ ਨਹੀਂ ਮਿਲੇਗੀ।”
ਇੱਥੇ ਦੱਸਣਾ ਬਣਦਾ ਹੈ ਕਿ ਦੀਪਿਕਾ ਲੂਥਰਾ ਨੂੰ ਬੱਬਰ ਖ਼ਾਲਸਾ ਇੰਟਰਨੈਸ਼ਨਲ ਵੱਲੋਂ ਧਮਕੀ ਭਰੀਆਂ ਇਮੇਲਾਂ ਭੇਜੀਆਂ ਗਈਆਂ ਸਨ, ਜਿਸ ਵਿੱਚ ਪ੍ਰੀਤ ਜੱਟੀ ਨੂੰ ਵੀ ਧਮਕੀ ਦਿੱਤੀ ਗਈ ਸੀ।

