ਸ੍ਰੀ ਗੋਇੰਦਵਾਲ ਸਾਹਿਬ ਦੇ ਕਸਬਾ ਫਤਿਆਬਾਦ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਤਿੰਨ ਬੱਚਿਆਂ ਦੇ ਪਿਓ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਜਸਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਪ੍ਰਤਾਪ ਸਿੰਘ (40) ਨਸ਼ੇੜੀ ਸੀ, ਜਿਸ ਨੇ ਕੱਲ੍ਹ ਨਸ਼ੇ ਦੀ ਪੂਰਤੀ ਲਈ ਟੀਕਾ ਲਾ ਲਿਆ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਉਸ ਦੇ ਪਰਿਵਾਰਕ ਮੈਂਬਰਾਂ ਤੇ ਮੁਹੱਲਾ ਵਾਸੀਆਂ ਨੇ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਰਾਹੀਂ ਨਸ਼ੇ ਬੰਦ ਹੋਣ ਦਾ ਦਾਅਵਾ ਕਰ ਰਹੀ ਹੈ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਇਲਾਕੇ ਵਿੱਚ ਸ਼ਰੇਆਮ ਨਸ਼ੇ ਵਿਕ ਰਹੇ ਹਨ ਅਤੇ ਆਏ ਦਿਨ ਨੌਜਵਾਨ ਨਸ਼ਿਆਂ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।
ਪਰ ਦੂਜੇ ਪਾਸੇ ਸਰਕਾਰ ਨੇ ਕਿਹਾ ਹੈ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ਾ ਤਸ਼ਕਰਾਂ ਨੂੰ ਫੜਿਆ ਗਿਆ ਹੈ ਤੇ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ, ਇਹਨਾਂ ਨਸ਼ਾਂ ਤਸ਼ਕਰਾਂ ਵਿੱਚ ਔਰਤਾਂ ਵੀ ਸ਼ਾਮਲ ਹਨ। ਸਰਕਾਰ ਨੇ ਨਸ਼ਾਂ ਤਸ਼ਕਰਾਂ ਦੇ ਘਰਾਂ ਨੂੰ ਵੀ ਬਲਡੋਜ਼ਰਾਂ ਨਾਲ ਤੋੜਿਆ ਹੈ ਅਤੇ ਨਸ਼ਾ ਤਸ਼ਕਰਾਂ ਦੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

