ਇਜ਼ਰਾਈਲ-ਇਰਾਨ ਸੰਘਰਸ਼ ‘ਤੇ ਟਿੱਪਣੀ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ, ‘ਅਗਲਾ ਹਫ਼ਤਾ ਬਹੁਤ ਵੱਡਾ ਹੋਣ ਵਾਲਾ ਹੈ।’ ਟਰੰਪ ਦੀ ਇਹ ਟਿੱਪਣੀ ਉਨ੍ਹਾਂ ਰਿਪੋਰਟਾਂ ਦੇ ਵਿਚਕਾਰ ਆਈ ਹੈ ਜਦੋਂ ਉਸਨੇ ਈਰਾਨ ‘ਤੇ ਹਮਲੇ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਤੋਂ ਪਹਿਲਾਂ, ਟਰੰਪ ਨੇ ਈਰਾਨ ਨੂੰ “ਬਿਨਾਂ ਸ਼ਰਤ ਸਮਰਪਣ” ਦਾ ਸੱਦਾ ਦਿੰਦੇ ਹੋਏ ਕਿਹਾ, “ਮੈਂ ਈਰਾਨ ਵਿੱਚ ਕੋਈ ਪ੍ਰਮਾਣੂ ਹਥਿਆਰ ਨਹੀਂ ਦੇਖਣਾ ਚਾਹੁੰਦਾ ਹਾਂ ਅਤੇ ਅਸੀਂ ਇਹ ਯਕੀਨੀ ਬਣਾਉਣ ਲਈ ਆਪਣੇ ਰਾਹ ‘ਤੇ ਹਾਂ ਕਿ ਅਜਿਹਾ ਹੁੰਦਾ ਹੈ।

