Main News News

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਲਿਖਿਆ ‘ਵੀਰ ਬੰਦਾ ਬੈਰਾਗੀ’

ਅੰਮ੍ਰਿਤਸਰ/ਬਿਊਰੋ ਨਿਊਜ਼:- ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਿਆ ਗਿਆ ਹੈ। ਇਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਜਥੇਦਾਰ ਗੜਗੱਜ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਦਿਆਂ ਕਿਹਾ ਹੈ ਕਿ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਇਹ ਕਾਰਵਾਈ ਸਿੱਖ ਇਤਿਹਾਸ ਨੂੰ ਰਲਗੱਡ ਕਰਨ ਦਾ ਯਤਨ ਹੈ। ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਉਹ ਸਰਕਾਰ ਕੋਲ ਆਪਣਾ ਇਤਰਾਜ਼ ਦਰਜ ਕਰਾਏ।

ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਦਿੱਤਾ ਹੈ ਕਿ ਉਹ ਇਸ ਮਾਮਲੇ ਵਿੱਚ ਹਰਿਆਣਾ ਸਰਕਾਰ ਖਿਲਾਫ ਢੁਕਵੀਂ ਕਾਰਵਾਈ ਕਰੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਇਹ ਕਾਰਵਾਈ ਜਿਥੇ ਸਿੱਖ ਸਿਧਾਂਤਾਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਸ਼ਹਾਦਤ ਦਾ ਅਪਮਾਨ ਹੈ, ਉਥੇ ਇਸ ਨਾਲ ਸਿੱਖ ਭਾਵਨਾਵਾਂ ਨੂੰ ਵੀ ਗਹਿਰੀ ਸੱਟ ਵੱਜੀ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm