ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੰਦੇ ਹੋਏ ਕਿਹਾ ਕਿ ਬਿਕਰਮ ਮਜੀਠੀਆ ਖ਼ਿਲਾਫ਼ ਸਾਡੇ ਕੋਲ ਠੋਸ ਸਬੂਤ ਹਨ। ਉਹਨਾਂ ਨੇ ਕਿਹਾ ਕਿ ਬਾਦਲ ਸਰਕਾਰ ਵੇਲੇ ਉਹਨਾਂ ਤੇ ਕੋਈ ਸਖ਼ਤ ਕਾਰਵਾਈ ਨਹੀਂ ਹੋ ਸਕੀ ਪਰ ਹੁਣ ਉਹ ਵਿਜੀਲੈਂਸ ਦਫ਼ਤਰ ਪਹੁੰਚ ਕੇ ਉਹਨਾਂ ਨੇ ਮਜੀਠੀਆ ਖ਼ਿਲਾਫ ਆਪਣੀ ਰਿਪੋਰਟ ਸੌਂਪੀ ਹੈ।
ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਕਿਹਾ ਕਿ ਰਿਪੋਰਟ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਸਬੰਧਾਂ ਦੇ ਦਿੱਤੇ ਸਨ ਪਰ ਉਸ ਤੇ ਕੋਈ ਉਸ ਵੇਲੇ ਦੀ ਸਰਕਾਰ ਵੇਲੇ ਮਜੀਠੀਆ ਤੇ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਸੀ ਉਹਨਾਂ ਨੇ ਕਿਹਾ ਕਿ ਉਸ ਵੇਲੇ ਮਜੀਠੀਆ ਨੇ ਪੁਲਿਸ ਨੂੰ ਧਮਕੀਆਂ ਵੀ ਦਿੱਤੀਆਂ ਸਨ।

