ਚੰਡੀਗੜ੍ਹ/ਬਿਊਰੋ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਦੀ ਗ੍ਰਿਫਤ ਵਿਚ ਹਨ। ਮਜੀਠੀਆ ਦਾ ਵਿਜੀਲੈਂਸ ਰਿਮਾਂਡ 4 ਦਿਨ ਲਈ ਹੋਰ ਵਧਾ ਦਿੱਤਾ ਗਿਆ ਅਤੇ ਮਜੀਠੀਆ ਦੀਆਂ ਮੁਸ਼ਕਲਾਂ ਹੁਣ ਹੋਰ ਵੀ ਵਧ ਸਕਦੀਆਂ ਹਨ।
ਇਸੇ ਦੌਰਾਨ ਸਰਕਾਰ ਦੇ ਵਕੀਲ ਪ੍ਰੀਤ ਇੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਹੁਣ ਮਜੀਠੀਆ ਨੂੰ ਗੋਰਖਪੁਰ ਵੀ ਲਿਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮਜੀਠੀਆ ਨੇ ਵਿਜੀਲੈਂਸ ਦੀ ਟੀਮ ਨੂੰ ਗੁੰਮਰਾਹ ਕੀਤਾ। ਸਰਕਾਰ ਦੇ ਵਕੀਲ ਨੇ ਦਾਅਵਾ ਕੀਤਾ ਕਿ ਸ਼ਿਮਲਾ ਅਤੇ ਮਜੀਠਾ ਵਿਚ ਕੀਤੀ ਗਈ ਜਾਂਚ ਦੌਰਾਨ ਮਜੀਠੀਆ ਨੇ ਸਹਿਯੋਗ ਨਹੀਂ ਕੀਤਾ।
ਉਨ੍ਹਾਂ ਇਹ ਵੀ ਦੱਸਿਆ ਕਿ ਸ਼ਿਮਲਾ ਵਿਚ ਮਜੀਠੀਆ ਦੀ 402 ਹੈਕਟੇਅਰ ਬੇਨਾਮੀ ਜਾਇਦਾਦ ਦਾ ਪਤਾ ਲੱਗਿਆ ਹੈ।

