Main News News

ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਐਨ.ਆਰ.ਆਈ., ਇਨਵੈਸਟਮੈਂਟ ਪ੍ਰਮੋਸ਼ਨ ਅਤੇ ਉਦਯੋਗ ਵਿਭਾਗ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵੀਰਵਾਰ ਨੂੰ ਚੰਡੀਗੜ੍ਹ ’ਚ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁਕਾਈ ਹੈ। ਸੰਜੀਵ ਅਰੋੜਾ ਨੂੰ ਐਨ.ਆਰ.ਆਈ., ਇਨਵੈਸਟਮੈਂਟ ਪ੍ਰਮੋਸ਼ਨ ਅਤੇ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਐਨ.ਆਰ.ਆਈ. ਵਿਭਾਗ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ 39 ਮਹੀਨਿਆਂ ਵਿੱਚ ਛੇਵੀਂ ਵਾਰ ਮੰਤਰੀ ਮੰਡਲ ਦਾ ਵਿਸਥਾਰ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਾਰੇ ਕੈਬਨਿਟ ਮੰਤਰੀ ਅਤੇ ਕਈ ਵਿਧਾਇਕ ਰਾਜ ਭਵਨ ਵਿੱਚ ਮੌਜੂਦ ਸਨ।

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤੇ ਸੰਜੀਵ ਅਰੋੜਾ ਨੇ ਪੰਜਾਬੀ ਵਿੱਚ ਅਹੁਦੇ ਦੀ ਸਹੁੰ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੀਵ ਅਰੋੜਾ ਨੂੰ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਪੰਜਾਬ ਦੇ ਲੋਕਾਂ ਦੀਆਂ ਆਸਾਂ ’ਤੇ ਖਰਾ ਉਤਰਨਗੇ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm