ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੁਹਾ ਨੇੜੇ ਪੈਂਦੇ ਪਿੰਡ ਸਾਗਰਾ ਵਿਖੇ ਬੱਸ ਅਤੇ ਕਾਰ ਦੀ ਹੋਈ ਭਿਆਨਕ ਟੱਕਰ ਚ 10 ਮੌਤਾਂ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਇਹ ਟੱਕਰ ਇੰਨੀਂ ਜਿਆਦਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ 4 ਲੋਕਾਂ ਦੀ ਤਾਂ ਮੌਕੇ ਤੇ ਹੀ ਦਰਦਨਾਕ ਮੌਤ ਹੋ ਗਈ, ਜਦੋਂਕਿ ਹੁਣ ਇਹ ਅੰਕੜਾ ਵੱਧ ਕੇ 10 ਹੋ ਚੁੱਕਾ ਹੈ।
ਦਰਜਨਾਂ ਲੋਕ ਇਸ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਜਾਣਕਾਰੀ ਇਹ ਹੈ ਕਿ ਜ਼ਖ਼ਮੀਆਂ ਨੂੰ ਪੁਲਿਸ ਅਤੇ ਆਸ ਪਾਸ ਦੇ ਲੋਕਾਂ ਵੱਲੋਂ ਨੇੜੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ।

