ਅੰਮ੍ਰਿਤਸਰ/ਬਿਊਰੋ ਨਿਊਜ਼:- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਜੀਠਾ ਸਥਿਤ ਦਫਤਰ ਅਤੇ ਅੰਮ੍ਰਿਤਸਰ ਦੇ ਗਰੀਨ ਐਵੇਨਿਊ ਸਥਿਤ ਘਰ ’ਚ ਵਿਜੀਲੈਂਸ ਦੀ ਟੀਮ ਨੇ ਫਿਰ ਛਾਪਾ ਮਾਰਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਵਲੋਂ ਇਹ ਕਾਰਵਾਈ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਕੀਤੀ ਜਾ ਰਹੀ ਹੈ।
ਵਿਜੀਲੈਂਸ ਨੇ ਮਜੀਠੀਆ ਦੇ ਦਫਤਰ ਦੀ ਪੂਰੀ ਇਮਾਰਤ ਦੀ ਪੈਮਾਇਸ਼ ਕੀਤੀ ਹੈ। ਇਸੇ ਦੌਰਾਨ ਪੰਜਾਬ ਪੁਲਿਸ ਨੇ ਵਿਜੀਲੈਂਸ ਦੀ ਰੇਡ ਨੂੰ ਦੇਖਦਿਆਂ ਇਲਾਕੇ ਵਿਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਸਨ ਅਤੇ ਕਿਸੇ ਨੂੰ ਵੀ ਅੱਗੇ ਨਹੀਂ ਸੀ ਜਾਣ ਦਿੱਤਾ ਜਾ ਰਿਹਾ। ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ’ਚ ਬੰਦ ਹੈ।

