Main News News

ਕਰਨਲ ਬਾਠ ਮਾਮਲੇ ਵਿੱਚ ਹਾਈਕੋਰਟ ਨੇ ਜਾਂਚ ਸੀਬੀਆਈ ਨੂੰ ਸੌਂਪੀ

ਚੰਡੀਗੜ੍ਹ/ਬਿਊਰੋ ਨਿਊਜ਼:-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਪਟਿਆਲਾ ਵਿਚ ਕਰਨਲ ਪੁਸ਼ਪਿੰਦਰ ਸਿੰਘ ਬਾਠ ’ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਕਰਨਲ ਬਾਠ ਦਾ ਪਰਿਵਾਰ ਚੰਡੀਗੜ੍ਹ ਪੁਲਿਸ ਵੱਲੋ ਗਠਿਤ ਸਿੱਟ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਹੁਣ ਇਹ ਜਾਂਚ ਸੀਬੀਆਈ ਹਵਾਲੇ ਕੀਤੀ ਹੈ।

ਇਸ ਸਬੰਧੀ ਕਰਨਲ ਬਾਠ ਦੇ ਪਰਿਵਾਰ ਨੇ ਹਾਈਕੋਰਟ ਨੂੰ ਬੇਨਤੀ ਕੀਤੀ ਸੀ ਕਿ ਅਦਾਲਤ ਦੁਆਰਾ ਬਣਾਈ ਗਈ ਐੱਸ.ਆਈ.ਟੀ. ਕੰਮ ਨਹੀਂ ਕਰ ਰਹੀ ਹੈ। ਲੰਘੇ ਦਿਨੀਂ ਕਰਨਲ ਬਾਠ ਦੀ ਪਤਨੀ ਨੇ ਇੱਕ ਇੰਟਰਵਿਊ ਦੌਰਾਨ ਇਤਰਾਜ਼ ਜਤਾਇਆ ਸੀ ਕਿ ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਵਿਚ ਹੁਣ ਤੱਕ ਇੱਕ ਵੀ ਗਿ੍ਰਫਤਾਰੀ ਨਹੀਂ ਕੀਤੀ ਗਈ ਹੈ।

ਕਰਨਲ ਬਾਠ ਦੇ ਪਰਿਵਾਰ ਵੱਲੋਂ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ ਜਾਂ ਐੱਸਆਈਟੀ ਨੂੰ ਬਦਲ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ ਕਰਨਲ ਬਾਠ ਨੇ ਪਟਿਆਲਾ ’ਚ ਪੰਜਾਬ ਪੁਲਿਸ ਦੇ ਚਾਰ ਅਧਿਕਾਰੀਆਂ ਅਤੇ ਉਨ੍ਹਾਂ ਦੇ ਹਥਿਆਰਬੰਦ ਮੁਲਾਜ਼ਮਾਂ ’ਤੇ ਕੁੱਟਮਾਰ ਕਰਨ ਦਾ ਆਰੋਪ ਲਗਾਇਆ ਸੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm