ਲੋਕ ਸਭਾ Main News News

ਲੋਕ ਸਭਾ ਦੀਆਂ ਸੀਟਾਂ ਹੁਣ ਵਧਕੇ ਹੋਣਗੀਆਂ 815

ਭਾਰਤ ਦੇ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਲੋਕ ਸਭਾ ਵਿਚ ਸਪੱਸ਼ਟ ਕੀਤਾ ਕਿ ਨਵੇਂ ਪ੍ਰਸਤਾਵਿਤ ਕਾਨੂੰਨ ਤਹਿਤ ਹੇਠਲੇ ਸਦਨ ਦੀ ਕੁੱਲ ਸਮਰੱਥਾ ਵਧਾ ਕੇ 815 ਕੀਤੀ ਜਾਵੇਗੀ। ਇਨ੍ਹਾਂ ਵਿਚੋਂ 272 ਸੀਟਾਂ ਮਹਿਲਾਵਾਂ ਲਈ ਰਾਖਵੀਆਂ ਹੋਣਗੀਆਂ। ਮਹਿਲਾ ਰਾਖਵਾਂਕਰਨ ਕਾਨੂੰਨ ਅਤੇ ਹੱਦਬੰਦੀ ਸਬੰਧੀ ਬਿੱਲਾਂ ’ਤੇ ਚਰਚਾ ਦੀ ਸ਼ੁਰੂਆਤ ਕਰਦਿਆਂ ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਨਵੀਂ […]

ਨਰਿੰਦਰ ਮੋਦੀ International Main News News

ਨਰਿੰਦਰ ਮੋਦੀ ਵਲੋਂ ਆਸਟਰੀਆ ਦੇ ਚਾਂਸਲਰ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ’ਚ ਆਸਟਰੀਆ ਦੇ ਚਾਂਸਲਰ ਡਾ. ਕ੍ਰਿਸ਼ਚੀਅਨ ਸਟਾਕਰ ਨਾਲ ਇਕ ਮਹੱਤਵਪੂਰਨ ਮੁਲਾਕਾਤ ਕੀਤੀ। ਇਸ ਮੁਲਾਕਾਤ ਦਾ ਮੁੱਖ ਉਦੇਸ਼ ਭਾਰਤ ਅਤੇ ਆਸਟਰੀਆ ਵਿਚਕਾਰ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਸੀ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਵੀ ਮੀਟਿੰਗ ਦੌਰਾਨ ਹਾਜ਼ਰ ਸਨ। ਮੀਟਿੰਗ ਦੌਰਾਨ […]

Main News News

ਅਮ੍ਰਿਤਪਾਲ ਸਿੰਘ ਦੀ ਪਟੀਸ਼ਨ ਹਾਈਕੋਰਟ ਨੇ ਕੀਤੀ ਖਾਰਜ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ, ਉਨ੍ਹਾਂ ਦੀ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਮਾਨਯੋਗ ਜੱਜ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਖੁੱਲ੍ਹੀ ਅਦਾਲਤ ਵਿਚ ਫੈਸਲਾ ਸੁਣਾਉਂਦਿਆਂ ਕਿਹਾ ਕਿ ਅਮ੍ਰਿਤਪਾਲ ਵਿਰੁੱਧ […]

ਭਗਵੰਤ ਮਾਨ Main News News

ਭਗਵੰਤ ਮਾਨ ਨੇ ਪੀਐਮ ਦੀਆਂ ਕਾਰਵਾਈਆਂ ’ਤੇ ਚੁੱਕੇ ਸਵਾਲ

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਦਰਸਾਉਂਦੀ ਹੈ ਕਿ ਭਾਜਪਾ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕੇਂਦਰ ਸਰਕਾਰ […]

ਰਾਘਵ ਚੱਢਾ Main News News

ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਲਈ ਵਾਪਸ

ਆਮ ਆਦਮੀ ਪਾਰਟੀ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਚਾਲੇ ਚੱਲ ਰਿਹਾ ਵਿਵਾਦ ਹੁਣ ਇੱਕ ਨਵੇਂ ਮੋੜ ’ਤੇ ਪਹੁੰਚ ਗਿਆ ਹੈ। ਸਭ ਤੋਂ ਪਹਿਲਾਂ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਉਪਨੇਤਾ ਦੇ ਅਹੁਦੇ ਤੋਂ ਹਟਾਇਆ ਅਤੇ ਹੁਣ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵੀ ਵਾਪਸ ਲੈ ਲਈ ਹੈ। ਇਸ ਘਟਨਾਕ੍ਰਮ ਨੇ ਸਿਆਸੀ ਗਲਿਆਰਿਆਂ […]

ਅਸ਼ੋਕ ਮਿੱਤਲ Main News News

ਆਪ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ‘ਲਵਲੀ ਗਰੁੱਪ’ ਦੇ ਟਿਕਾਣਿਆਂ ’ਤੇ ਈ.ਡੀ. ਵੱਲੋਂ ਛਾਪੇਮਾਰੀ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਦਿੱਲੀ ਟੀਮ ਵੱਲੋਂ ਜਲੰਧਰ ਅਤੇ ਫਗਵਾੜਾ ਵਿੱਚ ਲਵਲੀ ਗਰੁੱਪ ਦੇ ਸਾਰੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਇਸ ਗਰੁੱਪ ਦੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਹਾਲ ਹੀ ਵਿੱਚ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ’ਤੇ ਤੈਨਾਤ ਕੀਤਾ ਗਿਆ ਸੀ। ਇਹ ਛਾਪੇਮਾਰੀ ਗਰੁੱਪ […]

Main News News

‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ’ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਪ੍ਰਤੀਕਰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੱਤੀ ਹੈ। ਧਾਮੀ ਨੇ ਕਿਹਾ ਕਿ ਇਸ ਗੰਭੀਰ ਮਾਮਲੇ ’ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫੈਸਲੇ ਦੀ ਮੰਗ […]

ਮਾਵਾਂ-ਧੀਆਂ ਸਤਿਕਾਰ ਯੋਜਨਾ Main News News

ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਰਜਿਸਟਰੇਸ਼ਨ ਸ਼ੁਰੂ

ਪੰਜਾਬ ਵਿਚ ਅੱਜ 14 ਅਪ੍ਰੈਲ ਦਿਨ ਮੰਗਲਵਾਰ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਇਸਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਇਸ ਸਕੀਮ ਲਈ ਯੋਗ ਮਹਿਲਾ ਦੀਕਸ਼ਾ ਕੌਰ, ਸਿਮਰਨ, ਅਮਰਜੀਤ ਕੌਰ, ਹਰਬੰਸ ਕੌਰ ਅਤੇ ਨਿਸ਼ਾ ਨੂੰ ਸਰਟੀਫਿਕੇਟ ਦਿੱਤੇ। ਸੀਐਮ ਮਾਨ ਨੇ […]

ਬੀਬੀਐਮਬੀ Main News News

ਪੰਜਾਬ ਅਤੇ ਹਰਿਆਣਾ ਦਾ ਬੀਬੀਐਮਬੀ ਦੇ ਅਹੁਦਿਆਂ ’ਤੇ ਦਬਦਬਾ ਖਤਮ

ਭਾਰਤ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਨਿਯਮਾਂ ਵਿਚ ਸੋਧ ਕਰ ਦਿੱਤੀ ਹੈ। ਇਸ ਬਦਲਾਅ ਤੋਂ ਬਾਅਦ ਹੁਣ ਬੋਰਡ ਦੇ ਦੋ ਸਭ ਤੋਂ ਅਹਿਮ ਅਹੁਦਿਆਂ – ਮੈਂਬਰ (ਸਿੰਚਾਈ) ਅਤੇ ਮੈਂਬਰ (ਬਿਜਲੀ) ’ਤੇ ਨਿਯੁਕਤੀ ਲਈ ਸਿਰਫ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਤੱਕ ਹੀ ਸੀਮਤ ਰਹਿਣ ਦੀ ਸ਼ਰਤ ਖਤਮ ਹੋ ਗਈ […]

ਹਰਦੀਪ ਸਿੰਘ ਮੁੰਡੀਆਂ Main News News

ਹਰਦੀਪ ਮੁੰਡੀਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ’ਚ ਨਵਾਂ ਵਿਵਾਦ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਜੁੜੀ ਇਕ ਵਾਇਰਲ ਆਡੀਓ ਨੂੰ ਲੈ ਕੇ ਪੰਜਾਬ ਦੀ ਸਿਆਸਤ ’ਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਮੁਕੇਰੀਆਂ ਨਾਲ ਸਬੰਧਤ ਇਕ ਉਦਯੋਗਪਤੀ ਨੇ ਮੰਤਰੀ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ। ਉਸ ਉਦਯੋਗਪਤੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਉਨ੍ਹਾਂ ਦੀ ਫੈਕਟਰੀ ਬੰਦ ਕਰਨ ਦੀ ਧਮਕੀ ਦਿੱਤੀ ਗਈ। ਉਦਯੋਗਪਤੀ ਦਾ […]