ਕਸਬਾ ਮਜੀਠਾ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 23
ਅੰਮ੍ਰਿਤਸਰ ਜ਼ਿਲ੍ਹੇ ’ਚ ਪੈਂਦੇ ਕਸਬਾ ਮਜੀਠਾ ਨੇੜਲੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ 23 ਹੋ ਗਈ ਹੈ ਅਤੇ ਅੱਧੀ ਦਰਜਨ ਵਿਅਕਤੀਆਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਸਬੰਧ ਵਿੱਚ ਦਿੱਲੀ ਦੇ ਦੋ ਹੋਰ ਵਪਾਰੀ ਕਾਬੂ ਕੀਤੇ ਹਨ। […]